ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਥਾਣਾ ਲੋਪੋਕੇ ਦੇ ਵਧੀਕ ਐਸ.ਐਚ.ਓ. ਗ੍ਰਿਫ਼ਤਾਰ ਕਰ ਲਿਆ ਹੈ। SHO ਨੇ ਨਸ਼ਾ ਤਸਕਰਾਂ ਤੋਂ ਪ੍ਰੋਟੈਕਸ਼ਨ ਮਨੀ ਵਜੋਂ 10 ਲੱਖ ਰੁਪਏ ਲਏ ਸਨ। ਮੁਲਜ਼ਮ ਐਡੀਸ਼ਨਲ ਐਸਐਚਓ ਦੀ ਪਛਾਣ ਐਸਆਈ ਨਰਿੰਦਰ ਸਿੰਘ ਵਜੋਂ ਹੋਈ ਹੈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ STF ਪੁਲਿਸ ਨਸ਼ਾ ਤਸਕਰ ਨੂੰ ਫੜਨ ਲਈ ਉਸਦੇ ਘਰ ਪਹੁੰਚੀ।
ਪ੍ਰਾਪਤ ਜਾਣਕਾਰੀ ਅਨੁਸਾਰ ਐਸਟੀਐਫ ਨੇ ਦੋ ਦਿਨ ਪਹਿਲਾਂ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡਾਂ ਵਿੱਚ ਕਾਰਵਾਈ ਕਰਦਿਆਂ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਸੀ। ਦੋਵਾਂ ਨੂੰ ਗ੍ਰਿਫਤਾਰ ਕਰਨ ਲਈ STF ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਪੁਲਿਸ ਸੁਰਮੁੱਖ ਸਿੰਘ ਅਤੇ ਦਿਲਬਾਗ ਸਿੰਘ ਬੱਗੋ ਦੇ ਘਰ ਵੀ ਪਹੁੰਚ ਗਈ। ਸੁਰਮੁੱਖ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਪੁਲਸ ਨੂੰ ਦੇਖ ਕੇ ਕਿਹਾ, ਉਸ ਨੇ ਪ੍ਰੋਟੈਕਸ਼ਨ ਮਨੀ ਦੇ ਦਿੱਤੀ ਹੈ ਫਿਰ ਤੁਸੀਂ ਕਿਉਂ ਆਏ ਹੋ। ਐਸਟੀਐਫ ਨੇ ਫਿਰ ਸੁਰਮੁੱਖ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਪੁੱਛਗਿੱਛ ਦੌਰਾਨ ਸੁਰਮੁਖ ਨੇ ਐਸਟੀਐਫ ਨੂੰ ਦੱਸਿਆ ਕਿ ਮਈ ਮਹੀਨੇ ਵਿੱਚ ਉਸ ਨੇ ਥਾਣਾ ਲੋਪੋਕੇ ਦੇ ਐਡੀਸ਼ਨਲ ਐਸਐਚਓ ਨਰਿੰਦਰ ਸਿੰਘ ਨੂੰ ਪ੍ਰੋਟੈਕਸ਼ਨ ਮਨੀ ਵਜੋਂ 10 ਲੱਖ ਰੁਪਏ ਦਿੱਤੇ ਸਨ ਤਾਂ ਜੋ ਪੁਲਿਸ ਉਸ ਨੂੰ ਵਾਰ-ਵਾਰ ਤੰਗ ਨਾ ਕਰੇ। ਇਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਨਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।