ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਭੁਲੱਥ ਤੋੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ। ਕਪੂਰਥਲਾ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਖਪਾਲ ਸਿੰਘ ਖਹਿਰਾ ਖਿਲਾਫ 4 ਜਨਵਰੀ ਨੂੰ ਥਾਣਾ ਸੁਭਾਨਪੁਰ ਵਿਖੇ ਇੱਕ ਮਹਿਲਾ ਰਣਜੀਤ ਕੌਰ ਵਲੋਂ ਸ਼ਿਕਾਇਤ ਕਰਨ ‘ਤੇ ਐੱਫ.ਆਈ.ਆਰ. ਦਰਜ ਹੋਈ ਸੀ। ਪੁਲਿਸ ਵੱਲੋਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ।
ਸੁਖਪਾਲ ਸਿੰਘ ਖਹਿਰਾ ਦੇ ਸਪੁੱਤਰ ਵਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਉਨ੍ਹਾਂ ਦੇ ਪਿਤਾ ਨੂੰ ਜ਼ਮਾਨਤ ਮਿਲ ਜਾਣ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵਲੋਂ ਲਿਖਿਆ ਗਿਆ ਹੈ “ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ”.. ਦੋਸਤੋ, ਪਰਮਾਤਮਾ ਦੀ ਕਿਰਪਾ ਅਤੇ ਤੁਹਾਡੀਆਂ ਸਾਰੀਆਂ ਦੀਆਂ ਅਰਦਾਸਾਂ ਸਦਕਾ ਮੇਰੇ ਪਿਤਾ ਸ. ਸੁਖਪਾਲ ਸਿੰਘ ਖਹਿਰਾ ਜੀ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਸੱਚ ਨੂੰ ਕੁਝ ਸਮੇਂ ਲਈ ਪਰੇਸ਼ਾਨ ਜ਼ਰੂਰ ਕੀਤਾ ਜਾ ਸਕਦਾ ਪਰਤੂੰ ਸੱਚ ਨੂੰ ਹਰਾਇਆ ਨਹੀ ਜਾ ਸਕਦਾ। ਮੇਰੇ ਪਿਤਾ ਜਲਦ ਤੁਹਾਡੇ ਸਾਰਿਆਂ ਵਿਚਕਾਰ ਹੋਣਗੇ – ਮਹਿਤਾਬ ਸਿੰਘ ਖਹਿਰਾ