ਆਮ ਆਦਮੀ ਪਾਰਟੀ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਕਈ ਮਕਾਨ ਮਾਲਕ ਸਰਕਾਰ ਦੀ ਇਸ ਸਕੀਮ ਤੋਂ ਕਿਰਾਏਦਾਰਾਂ ਨੂੰ ਵਾਂਝਾ ਕਰ ਰਹੇ ਹਨ। ਅਜਿਹਾ ਕਰਨ ਵਾਲੇ ਮਕਾਨ ਮਾਲਕਾਂ ਦੀਆਂ ਮੁਸ਼ਕਿਲਾਂ ਆਉਣ ਵਾਲੇ ਸਮੇਂ ‘ਚ ਵਧਦੀਆਂ ਹੋਈਆਂ ਨਜ਼ਰ ਆਉਣਗੀਆਂ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪੂਰਾ ਬਿਜਲੀ ਬਿੱਲ ਅਦਾ ਕਰਨਾ ਪੈ ਸਕਦਾ ਹੈ। ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਜੋ ਸਕੀਮ ਚਲਾਈ ਜਾ ਰਹੀ ਹੈ, ਉਸ ਵਿਚ ਹਰੇਕ ਵਿਅਕਤੀ ਲਈ ਨਿਯਮ ਅਤੇ ਸ਼ਰਤਾਂ ਬਰਾਬਰ ਹਨ।
ਹੁਣ ਤੱਕ ਕਈ ਅਜਿਹੇ ਘਰ ਹਨ ਜਿੱਥੇ ਬਿਜਲੀ ਦਾ ਬਿੱਲ ਜ਼ੀਰੋ ‘ਤੇ ਆ ਚੁੱਕਾ ਹੈ। ਹਾਲਾਂਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਥੇ ਮਕਾਨ ਮਾਲਕ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ। ਪਰ ਹੁਣ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜੇ ਕੋਈ ਮਕਾਨ ਮਾਲਕ ਕਿਰਾਏਦਾਰਾਂ ਤੋਂ ਬਿਜਲੀ ਦਾ ਬਿੱਲ ਵਸੂਲਦਾ ਪਾਇਆ ਗਿਆ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ।
ਹਾਲਾਂਕਿ ਨਿਯਮਾਂ ਮੁਤਾਬਕ ਕਿਰਾਏਦਾਰ ਮਕਾਨ ਮਾਲਕ ਵਾਂਗ ਹੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਅਜਿਹੇ ‘ਚ ਹੁਣ ਸਰਕਾਰ ਨੇ ਸਖਤੀ ਕਰ ਦਿੱਤੀ ਹੈ ਅਤੇ ਹੁਣ ਜੇ ਕੋਈ ਮਕਾਨ ਮਾਲਕ ਕਿਰਾਏਦਾਰ ਤੋਂ ਬਿਜਲੀ ਦੀ ਵਸੂਲੀ ਕਰਦਾ ਹੈ ਤਾਂ ਉਸ ਨੂੰ ਬਿਜਲੀ ਦਾ ਪੂਰਾ ਬਿੱਲ ਅਦਾ ਕਰਨਾ ਹੋਵੇਗਾ।