ਚੰਡੀਗੜ੍ਹ ਵਿਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਜੋ ਮੀਟਿੰਗ ਹੋਈ, ਬੇਸਿੱਟਾ ਰਹੀ। ਦੱਸ ਦਈਏ ਕਿ ਇਹ ਮੀਟਿੰਗ ਲਗਭਗ 5 ਘੰਟੇ ਚੱਲੀ। ਚੰਡੀਗੜ੍ਹ ਦੀ ਮੀਟਿੰਗ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਮੰਗਾਂ ਸੰਬੰਧੀ ਸਹਿਮਤੀ ਨਹੀਂ ਬਣੀ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਅਜੇ ਵੀ ਸਵੀਕਾਰ ਨਹੀਂ ਕੀਤੀਆਂ। ਉਨ੍ਹਾਂ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਜਿਸ ਕਰਕੇ ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਉਹ ਅੱਜ ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ।
ਕਿਸਾਨ ਆਗੂ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਦਿੱਲੀ ਵੱਲ ਵਧਾਗੇ ਭਾਵੇਂ ਸਰਕਾਰ ਜਿੰਨੇ ਮਰਜ਼ੀ ਬੈਰੀਕੇਡ ਲਗਾ ਕੇ ਸਾਨੂੰ ਰੋਕਜ਼ਣ ਦੀ ਕੋਸ਼ਿਸ਼ ਕਰ ਲਵੇ।
ਸੜਕਾਂ ਕਿਸਾਨਾਂ ਵਲੋਂ ਨਹੀਂ ਰੋਕੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੇ ਤਰੀਕੇ ਅਪਣਾਏ ਜਾ ਰਹੇ ਹਨ। ਉਹ ਕਿਸਾਨਾਂ ਤੇ ਮਜ਼ਦੂਰਾਂ ਦੀ ਆਵਾਜ਼ ਚੁੱਕਣਗੇ ਤੇ ਅੱਜ ਦਿੱਲੀ ਵੱਲ ਵਧਣਗੇ। ਦੱਸ ਦਈਏ ਕਿ ਪ੍ਰਸ਼ਾਸਨ ਵਲੋਂ ਸੰਭੁ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ‘ਚ ਵੀ ਸੀਮੇਂਟ ਦੀਆਂ ਸਲੈਬਾਂ ਲਗਾ ਕੇ ਰਸਤੇ ਬੰਦ ਕਰ ਦਿੱਤੇ ਗਏ ਹਨ।