ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ, ਉੱਥੇ ਹੀ ਕਿਸਾਨ ਅੰਦੋਲਨ ਦੇ ਹੱਕ ‘ਚ ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਪੰਜਾਬ ‘ਚ ਆਪਣੀਆਂ 2 ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਰੈਲੀਆਂ 18 ਅਤੇ 22 ਫਰਵਰੀ ਨੂੰ ਹੋਣੀਆਂ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਹੱਕ ‘ਚ ਆਪਣੀ ‘ਪੰਜਾਬ ਬਚਾਓ ਯਾਤਰਾ’ ਨੂੰ ਮੁਲਤਵੀ ਕਰ ਦਿੱਤਾ ਸੀ। ਇਹ ਯਾਤਰਾ ਇਕ ਫਰਵਰੀ ਤੋਂ ਸ਼ੁਰੂ ਹੋਈ ਸੀ, ਜਿਸ ਨੂੰ ਰੋਕਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤਾ ਗਿਆ।









