ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਵੱਡੀ ਗਿਣਤੀ ‘ਚ ਔਰਤਾਂ ਵੀ ਸ਼ਾਮਲ

0
161

ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ। ਪੰਜਾਬ ਤੇ ਹਰਿਆਣਾ ਤੋਂ ਆਏ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਅਤੇ ਮੋਹਾਲੀ ਬਾਰਡਰ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।

ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਐਮ ਐਸ ਪੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਅੰਦੋਲਨ ਵਾਪਸ ਲੈਣ ਸਮੇਂ ਸਰਕਾਰ ਨੇ ਐਮਐਸਪੀ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਲਾਗੂ ਨਹੀਂ ਕੀਤਾ

LEAVE A REPLY

Please enter your comment!
Please enter your name here