ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ 16 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਸਨਮਾਨ

0
84

ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ-2022 ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਪੰਜਾਬ ਦੇ 16 ਪੁਲਿਸ ਅਫਸਰਾਂ ਸਮੇਤ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਇਹ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।

 

LEAVE A REPLY

Please enter your comment!
Please enter your name here