ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਮੋਬਾਈਲ ਜਾਂ ਸਿਮ ਦੀ ਬਰਾਮਦਗੀ ਦਾ ਨਹੀਂ ਸਗੋਂ 50 ਗ੍ਰਾਮ ਨਸ਼ੀਲਾ ਪਦਾਰਥ ਜੇਲ੍ਹ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਗਾ ਜ਼ਿਲ੍ਹਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਏ.ਐਸ.ਆਈ ‘ਤੇ ਪੇਸ਼ੀ ਤੋਂ ਵਾਪਸ ਆ ਰਹੇ ਹਵਾਲਾਤੀ ਨੂੰ ਨਸ਼ਾ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਜੇਲ ਪ੍ਰਸ਼ਾਸਨ ਵੱਲੋਂ ਹਵਾਲਾਤੀ ਦੀ ਤਲਾਸ਼ੀ ਦੌਰਾਨ ਹੋਇਆ। ਇਸ ਦੇ ਨਾਲ ਹੀ ਪੁੱਛਗਿੱਛ ਤੋਂ ਬਾਅਦ ਥਾਣਾ ਕੋਤਵਾਲੀ ‘ਚ ਏ.ਐੱਸ.ਆਈ ਅਤੇ ਹਵਾਲਾਤੀ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।