ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਚੌਥੇ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟਾ

0
46

ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਬੀਤੇ ਰਾਤ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਈ। ਇਸ ਮੀਟਿੰਘ ‘ਚ ਵੀ ਕਿਸਾਨਾਂ ‘ਤੇ ਕੇਂਦਰ ਵਿਚਾਲੇ ਸਹਿਮਤੀ ਨਹੀਂ ਬਣੀ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਿਤਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਿਨਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਸਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਸਨ ।

ਇਸ ਤੋਂ ਪਹਿਲਾਂ 8, 12 ਅਤੇ 15 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗਾਂ ਹੋਈਆਂ ਸਨ ਪਰ ਗੱਲਬਾਤ ਬੇਸਿੱਟਾ ਰਹੀ ਸੀ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਹਜ਼ਾਰਾਂ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ ਅਤੇ ਵੱਡੀ ਗਿਣਤੀ ‘ਚ ਪੁਲਸ ਤੇ ਸੁਰੱਖਿਆ ਬਲ ਕਿਸਾਨਾਂ ਦੇ ‘ਦਿੱਲੀ ਕੂਚ’ ਨੂੰ ਰੋਕਣ ਲਈ ਤਾਇਨਾਤ ਹਨ।

ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖਿਰੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦੇਣ, ਲੈਂਡ ਐਕੁਆਈਜ਼ੇਸ਼ਨ ਐਕਟ 2013 ਨੂੰ ਬਹਾਲ ਕਰਨ ਦੀ ਵੀ ਮੰਗ ਰੱਖੀ ਹੈ। ਉਹ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੀ ਮੰਗ ਕਰ ਰਹੇ ਹਨ।

LEAVE A REPLY

Please enter your comment!
Please enter your name here