ਕੈਨੇਡਾ ‘ਚ ਭਾਰਤੀ ਨੌਜਵਾਨ ਦੀ ਹੋਈ ਮੌ.ਤ

0
25

ਕੈਨੇਡਾ ‘ਚ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੇਖ ਮੁਜ਼ੱਮਿਲ ਅਹਿਮਦ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ।

ਮ੍ਰਿਤਕ ਨੌਜਵਾਨ ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਅਮਜਦ ਉੱਲਾ ਖਾਨ ਨੇ ਕਿਹਾ, “ਹੈਦਰਾਬਾਦ, ਤੇਲੰਗਾਨਾ ਰਾਜ ਦਾ 25 ਸਾਲ ਦਾ ਸ਼ੇਖ ਮੁਜ਼ੱਮਿਲ ਅਹਿਮਦ ਦਸੰਬਰ 2022 ਤੋਂ ਕੈਨੇਡਾ ਦੇ ਓਨਟਾਰੀਓ ਵਿੱਚ ਕਿਚਨਰ ਸਿਟੀ ਵਿੱਚ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ, ਪਿਛਲੇ ਇੱਕ ਹਫ਼ਤੇ ਤੋਂ ਉਸ ਨੂੰ ਬੁਖ਼ਾਰ ਸੀ, ਪਰ ਉਸ ਦੇ ਪਰਿਵਾਰ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ।

ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਨੂੰ ਜਲਦੀ ਤੋਂ ਜਲਦੀ ਉਸਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਭੇਜਣ ਲਈ ਕਹੋ।”

LEAVE A REPLY

Please enter your comment!
Please enter your name here