ਕੈਨੇਡਾ ਤੋਂ ਆਏ ਨੌਜਵਾਨ ਨੂੰ ਦਿੱਲੀ ਏਅਰਪੋਰਟ ‘ਤੇ ਉਤਰਦੇ ਹੀ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

0
75

ਕੈਨੇਡਾ ਤੋਂ ਆਏ ਇੱਕ ਨੌਜਵਾਨ ਨੂੰ ਦਿੱਲੀ ਏਅਰਪੋਰਟ ‘ਤੇ ਉਤਰਦੇ ਹੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦਾ ਵਿਆਹ ਨੂਰਮਹਿਲ ਦੀ ਇੱਕ ਕੁੜੀ ਨਾਲ ਹੋਇਆ ਸੀ। ਵਿਆਹ ਮਗਰੋਂ ਨੌਜਵਾਨ ਨੇ ਆਪਣੇ ਪੂਰੇ ਪਰਿਵਾਰ ਨੂੰ ਕੈਨੇਡਾ ਬੁਲਾ ਲਿਆ ਪਰ ਜਦੋਂ ਪਤਨੀ ਦੀ ਵਾਰੀ ਆਈ ਤਾਂ ਉਸ ਨੇ ਕੁੜੀ ਦੇ ਪਰਿਵਾਰ ਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਤਰ੍ਹਾਂ-ਤਰ੍ਹਾਂ ਦੀਆਂ ਮੰਗਾਂ ਕਰਨੀਆਂ ਸ਼ੁਰੂ ਕਰ ਦਿੱਤੀ।

ਨੌਜਵਾਨ ਨੇ ਕਿਹਾ ਕਿ ਪਹਿਲਾਂ ਉਸ ਨੂੰ 30 ਲੱਖ ਰੁਪਏ ਦਿਓ ਫਿਰ ਉਹ ਉਨ੍ਹਾਂ ਦੀ ਕੁੜੀ ਨੂੰ ਕੈਨੇਡਾ ਲਿਜਾਏਗਾ। ਜਦੋਂ ਕੁੜੀ ਨੇ ਮੁੰਡੇ ਨਾਲ ਗੱਲ ਕੀਤੀ ਤਾਂ ਉਸ ਨੇ ਇਨਕਾਰ ਕਰ ਦਿੱਤਾ ਅਤੇ ਕੈਨੇਡਾ ਤੋਂ ਆਪਣੀ ਪਤਨੀ ਨੂੰ ਤਲਾਕ ਦੇ ਕਾਗਜ਼ ਭੇਜ ਦਿੱਤੇ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਮੁੰਡੇ ਨੇ ਕੈਨੇਡਾ ‘ਚ ਦੁਬਾਰਾ ਵਿਆਹ ਕਰ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ।

ਇਸ ਤੋਂ ਬਾਅਦ ਪੂਰੀ ਜਾਂਚ ਕੀਤੀ ਗਈ ਅਤੇ ਮੁੰਡੇ ਦੀ ਸੂਚਨਾ ਅਤੇ ਫੋਟੋਆਂ ਇਮੀਗ੍ਰੇਸ਼ਨ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ। ਹੁਣ ਜਿਵੇਂ ਹੀ ਇਹ ਲੜਕਾ ਕੈਨੇਡਾ ਤੋਂ ਦਿੱਲੀ ਏਅਰਪੋਰਟ ਪਹੁੰਚਿਆ ਤਾਂ ਪੰਜਾਬ ਪੁਲਿਸ ਨੇ ਉਸ ਨੂੰ ਹੱਥਕੜੀ ਲਗਾ ਦਿੱਤੀ। ਫਿਲਹਾਲ ਪੁਲਿਸ ਨੇ ਮੁੰਡੇ ਨੂੰ ਗ੍ਰਿਫਤਾਰ ਕਰਕੇ ਨੂਰਮਹਿਲ ਥਾਣੇ ਲਿਆਂਦਾ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here