ਕੈਨੇਡਾ ਦੇ ਕਿਊਬੈਕ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ! ਫ੍ਰੈਂਚ ਸਿੱਖਣਾ ਹੋਵੇਗਾ ਲਾਜ਼ਮੀ

0
76

ਕੈਨੇਡਾ ਦਾ ਫਰੈਂਚ ਬੋਲਣ ਵਾਲਾ ਸੂਬਾ ਕਿਊਬਿਕ ਹੁਣ ਅੰਗਰੇਜ਼ੀ ਭਾਸ਼ਾ ਦੇ ਕੋਰਸ ਕਰਵਾ ਕੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਉੱਤੇ ਫਰਾਂਸੀਸੀ ਭਾਸ਼ਾ ਸਿੱਖਣ ਦਾ ਦਬਾਅ ਵਧਾਉਣ ਜਾ ਰਿਹਾ ਹੈ। ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ ਅਤੇ ਉਹਨਾਂ ਲਈ ਆਪਣੀ ਪੜ੍ਹਾਈ ਦੌਰਾਨ ਫ੍ਰੈਂਚ ਸਿੱਖਣਾ ਲਾਜ਼ਮੀ ਬਣਾਏਗੀ।

ਸੂਬਾ ਸਰਕਾਰ ਨੇ ਗੈਰ ਫਰਾਂਸੀਸੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ 33 ਫੀਸਦੀ ਵਧਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ। ਹਾਲਾਂਕਿ ਪਹਿਲਾਂ ਫੀਸ ਦੁੱਗਣੀ ਕਰਨ ਦੀ ਤਜਵੀਜ਼ ਸੀ ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 33 ਫੀਸਦੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਅੰਗਰੇਜ਼ੀ ਵਿੱਚ ਸਿੱਖਿਆ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਵੱਧ ਤੋਂ ਵੱਧ ਫਰਾਂਸੀਸੀ ਭਾਸ਼ਾ ਅਪਣਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਕਿਊਬਿਕ ਸੂਬੇ ਨੇ ਫਰਾਂਸੀਸੀ ਭਾਸ਼ਾ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਘਟਾਉਣ ਦੀ ਵੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਕੋਲ ਬਣੇਗਾ ‘ਦਰਸ਼ਨ ਰਿਜ਼ਾਰਟ’, ਸਿੱਖ ਸ਼ਰਧਾਲੂਆਂ ਨੂੰ ਨਹੀਂ…

ਕਿਊਬਿਕ ਫਰਾਂਸ, ਬੈਲਜੀਅਮ ਅਤੇ ਸਵਿਟਜ਼ਰਲੈਂਡ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨਾ ਚਾਹੁੰਦਾ ਹੈ ਤਾਂ ਜੋ ਯੂਰਪੀਅਨ ਮੂਲ ਦੇ ਹੋਰ ਲੋਕ ਕਿਊਬਿਕ ਆਉਣ। ਕਿਊਬਿਕ ਦੂਜੇ ਰਾਜਾਂ ਤੋਂ ਆਉਣ ਵਾਲੇ ਕੈਨੇਡੀਅਨ ਵਿਦਿਆਰਥੀਆਂ ਲਈ ਕਾਲਜ-ਯੂਨੀਵਰਸਿਟੀ ਦੀ ਸਿੱਖਿਆ ਨੂੰ ਵੀ ਮਹਿੰਗਾ ਬਣਾ ਰਿਹਾ ਹੈ। ਕਿਊਬਿਕ ਬਾਅਦ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਪ੍ਰਾਪਤ ਫੀਸਾਂ ਦਾ ਇੱਕ ਵੱਡਾ ਹਿੱਸਾ ਫਰਾਂਸੀਸੀ ਬੋਲਣ ਵਾਲੀਆਂ ਯੂਨੀਵਰਸਿਟੀਆਂ ਵਿੱਚ ਵੰਡਦਾ ਹੈ।

LEAVE A REPLY

Please enter your comment!
Please enter your name here