ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਪੇਜ ਹੈਕ ਕਰ ਲਿਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਜੇ ਵੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਪੇਜ ਹੈਕ ਕਰ ਲਿਆ ਗਿਆ ਹੈ। ਇਸ ਪੰਨੇ ਤੋਂ ਕਿਸੇ ਵੀ ਕਿਸਮ ਦੇ ਅਪਡੇਟਸ ਤੋਂ ਸੁਚੇਤ ਅਤੇ ਸਾਵਧਾਨ ਰਹੋ। ਇਸ ਜਾਣਕਾਰੀ ਨਾਲ ਉਨ੍ਹਾਂ ਇਕਬਾਲ ਸਿੰਘ ਲਾਲਪੁਰਾ ਦੇ ਫੇਸਬੁਕ ਪੇਜ ਦੀ ਤਸਵੀਰ ਸ਼ੇਅਰ ਕੀਤੀ ਹੈ।
ਸੋਮਵਾਰ ਸ਼ਾਮ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਅਜੇ ਵੀਰ ਨੇ ਫੇਸਬੁੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਉਹਨਾਂ ਲਿਖਿਆ, “ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਪੇਜ ਹੈਕ ਹੋ ਗਿਆ ਹੈ। ਇਸ ਪੇਜ ਤੋਂ ਕਿਸੇ ਵੀ ਤਰ੍ਹਾਂ ਦੀ ਅਪਡੇਟ ਤੋਂ ਸੁਚੇਤ ਅਤੇ ਸਾਵਧਾਨ ਰਹੋ।
ਦੱਸ ਦੇਈਏ ਕਿ ਪੰਜਾਬ ਦੇ ਰੂਪਨਗਰ ਦੇ ਵਸਨੀਕ ਇਕਬਾਲ ਸਿੰਘ ਲਾਲਪੁਰਾ ਨੇ 1981 ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਗ੍ਰਿਫ਼ਤਾਰੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਸ ਸਮੇਂ ਲਾਲਪੁਰਾ ਇੰਸਪੈਕਟਰ ਵਜੋਂ ਤਾਇਨਾਤ ਸਨ ਅਤੇ ਭਿੰਡਰਾਂਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਬਣਾਏ ਗਏ ਪੈਨਲ ਵਿੱਚ ਜਰਨੈਲ ਸਿੰਘ ਚਾਹਲ ਅਤੇ ਤਤਕਾਲੀ ਐਸਡੀਐਮ ਬੀਐਸ ਭੁੱਲਰ ਵੀ ਸ਼ਾਮਲ ਸਨ।