ਖਰੜ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਲੁੱਟਾਂ-ਖੋਹਾਂ ਤੇ ਕਤਲ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਜ਼ਿੰਦਾ ਕਾਰਤੂਸ ਤੇ ਨਜ਼ਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਫੜ੍ਹਿਆ ਗਿਆ ਵਿਅਕਤੀ ਹੁਣ ਤੱਕ ਹਥਿਆਰਾਂ ਦੀ ਨੋਕ ‘ਤੇ ਲੁੱਟ- ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਰਿਹਾ ਹੈ।
ਫੜ੍ਹੇ ਗਏ ਵਿਅਕਤੀ ਵਲੋਂ ਕਤਲ ਦੀ ਵਾਰਦਾਤ ਨੂੰ ਵੀ ਅੰਜ਼ਾਮ ਦਿੱਤਾ ਗਿਆ ਸੀ। ਉਸ ਸਮੇਂ ਤੋਂ ਹੀ ਉਹ ਫਰਾਰ ਚੱਲ ਰਿਹਾ ਸੀ। ਇਸ ‘ਤੇ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਹੁਣ ਪੁਲਿਸ ਨੇ ਇਸ ਨੂੰ ਅਦਾਲਤ ‘ਚ ਪੇਸ਼ ਕਰਕੇ ਇਸਦਾ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤੇ ਵੱਖ-ਵੱਖ ਮਾਮਲਿਆਂ ‘ਚ ਇਸ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇਗੀ।