ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਲਿ ਖਿਆ ਕਿ ਬੇਹੱਦ ਦੁੱਖਦਾਈ ਖਬਰ ਹੈ.. ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ ‘ਚ ਪੂਰੀ ਪਾਰਟੀ ਪਰਿਵਾਰ ਨਾਲ ਹੈ.. ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ
ਬੇਹੱਦ ਦੁੱਖਦਾਈ ਖਬਰ..
ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ ‘ਚ ਪੂਰੀ ਪਾਰਟੀ ਪਰਿਵਾਰ ਨਾਲ ਹੈ..
ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ pic.twitter.com/znYZXyeNuC— Bhagwant Mann (@BhagwantMann) June 22, 2022
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਗਨਦੀਪ ਸਿੰਘ ਚੱਢਾ ਦੇ ਬੇਵਕਤੀ ਦੇਹਾਂਤ ‘ਤੇ ਬਹੁਤ ਹੀ ਦੁਖੀ ਹਾਂ। ਪੰਜਾਬ ਵਿੱਚ ‘ਆਪ’ ਦੇ ਸੰਗਠਨ ਨੂੰ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਆਪ ਪਾਰਟੀ ਦੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਮੇਲ ਸਿੰਘ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਪਰਿਵਾਰ ਦੇ ਨੌਜਵਾਨ ਸਾਥੀ ਗਗਨਦੀਪ ਸਿੰਘ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ, ਪਾਰਟੀ ਲਈ ਲਈ ਗਗਨਦੀਪ ਵੀਰ ਦਾ ਘਾਟਾ ਕਦੇ ਵੀ ਪੂਰਾ ਨਾ ਹੋਣ ਵਾਲਾ ਹੈ ਜੋ ਪਾਰਟੀ ਦੇ ਹਰ ਕੰਮ ਲਈ ਤਿਆਰ ਰਹਿੰਦਾ ਸੀ, ਗਗਨਦੀਪ ਵੀਰ ਦੇ ਇੰਨੀ ਛੇਤੀ ਅਕਾਲ ਚਲਾਣੇ ਦੀ ਖ਼ਬਰ ਬੇਹੱਦ ਅਹਿਸਹਿਣਯੋਗ ਹੈ,ਵਾਹਿਗੁਰੂ ਉਸਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ