ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਗੁਜਰਾਤ ਵਿਧਾਨ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਮੈਂਬਰਾਂ ’ਚ ਕਬਾਇਲੀ, ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੇ ਲੋਕ ਸ਼ਾਮਲ ਹਨ। ਇਸ ਐਲਾਨ ਨਾਲ ਭਾਜਪਾ ਦੀ ਹਕੂਮਤ ਵਾਲੇ ਗੁਜਰਾਤ ਰਾਜ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ‘ਆਪ’ ਪਹਿਲੀ ਪਾਰਟੀ ਬਣ ਗਈ ਹੈ।