ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਕੀਤੀ। ਇਸ ਸਾਲ ਪਾਕਿਸਤਾਨ ਸਰਕਾਰ ਨੇ 50 ਫੀਸਦੀ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ।
ਜਿਸ ‘ਤੇ ਸ਼ਰਧਾਲੂਆਂ ਨੇ ਨਾਰਾਜ਼ਗੀ ਪ੍ਰਗਟਾਈ ਹੈ।ਜਥੇ ਦੀ ਪ੍ਰਧਾਨਗੀ ਕਰ ਰਹੇ ਖੁਸ਼ਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਪਾਕਿਸਤਾਨ ਵਿੱਚ ਉਨ੍ਹਾਂ ਦੇ ਕਈ ਅਜਿਹੇ ਅਸਥਾਨ ਹਨ, ਜਿੱਥੇ ਪੰਜਾਬ ਦੇ ਲੋਕ ਨਹੀਂ ਜਾ ਪਾਉਂਦੇ ਹਨ ਪਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ‘ਤੇ ਹੋਣ ਵਾਲੇ ਗੁਰੂ ਪਰਵ ਸਮਾਗਮਾਂ ਦਾ ਹਿੱਸਾ ਬਣਨਾ ਸੰਗਤਾਂ ਲਈ ਸ਼ੁਭ ਅਤੇ ਭਾਵਪੂਰਤ ਪਲ ਹੈ।