ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਬਿਬਾਣਗੜ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਪੁਰ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ 12 ਕਿਲੋਮੀਟਰ ਦਾ ਪੈਡਾ ਪੈਦਲ ਸਫਰ ਤਹਿ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ ਗੰਜ ਸਾਹਿਬ ਵਿਖੇ ਪਹੁੰਚਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਜੀ ਨੇ ਨਗਰ ਕੀਰਤਨ ਸੰਪੰਨ ਦੀ ਅਰਦਾਸ ਕੀਤੀ ..
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਅਮਰਜੀਤ ਸਿੰਘ ਚਾਵਲਾ ਮੈਨੇਜਰ ਗੁਰਪ੍ਰੀਤ ਸਿੰਘ ਮੀਤ ਮੈਨੇਜਰ ਹਰਦੇਵ ਸਿੰਘ ਹੈਪੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਤੇ ਗੁਰਦੁਆਰਾ ਸੀਸ ਗੰਜ਼ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਾਲ ਹੀ ਸਕੂਲੀ ਵਿਦਿਆਰਥੀਆਂ ਦੇ ਆਪਸੀ ਧਾਰਮਿਕ ਪ੍ਰਸਨੋਤਰੀ ਮੁਕਾਬਲੇ ਵੀ ਕਰਵਾਏ ਗਏ। ਜਿਸ ਧਾਰਮਿਕ ਵਿਦਿਆ ਅਤੇ ਗੁਰੂੁ ਸਾਹਿਬਾਨਾਂ ਦੇ ਸਬੰਧ ਵਿਚ ਸਮੂਹ ਸੰਗਤ ਦੀਵਾਨ ਵਿਚ ਹਾਜਰ ਸਨ।









