1992 ਬੈਚ ਦੇ ਆਈ ਪੀ ਐੱਸ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਦੇ ਐਡੀਸ਼ਨਲ DGP ਵਜੋਂ ਚਾਰਜ ਸੰਭਾਲ ਲਿਆ ਹੈ ।
ਚਾਰਜ ਸੰਭਾਲਣ ਮੌਕੇ ਉਹਨਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਦਾ ਟੀਚਾ ਸੂਬੇ ਵਿਚ ਗੈਂਗਸਟਰਜ਼ ਤੇ ਨਸ਼ੇ ’ਤੇ ਕੰਟਰੋਲ ਕਰਨਾ ਹੈ ਤੇ ਅਸੀਂ ਮੁੱਖ ਮੰਤਰੀ ਦੇ ਉਦੇਸ਼ਾਂ ਦੀ ਪੂਰਤੀ ਵਾਸਤੇ ਕੰਮ ਕਰਾਂਗੇ। ਚੰਗੀ ਅਮਨ ਕਾਨੂੰਨ ਵਿਵਸਥਾ ਦੇਵਾਂਗੇ ਤੇ ਲੋਕਾਂ ਨਾਲ ਚੰਗਾ ਤਾਲਮੇਲ ਵਾਲਾ ਮਾਹੌਲ ਸਿਰਜਾਂਗੇ।
ਗੌਰਵ ਯਾਦਵ ਨੇ ਵੀ ਕੇ ਭਾਵਰਾ ਦੀ ਥਾਂ ਉਤੇ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਭਾਵਰਾ ਅੱਜ ਤੋਂ 2 ਮਹੀਨੇ ਦੀ ਛੁੱਟੀ ‘ਤੇ ਚਲੇ ਜਾਣਗੇ। ਭਾਵਰਾ ਨੇ ਕੇਂਦਰ ਵਿੱਚ ਡੈਪੂਟੇਸ਼ਨ ਲਈ ਅਰਜ਼ੀ ਦਿੱਤੀ ਸੀ। ਗੌਰਵ ਯਾਦਵ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਦੇ ਬੈਚ ਦੇ ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। 1988 ਬੈਚ ਦੇ ਪ੍ਰਬੋਧ ਕੁਮਾਰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਸਨ, ਉਹ ਹੁਣ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਤਾਇਨਾਤ ਹਨ। 1989 ਬੈਚ ਦੇ ਸੰਜੀਵ ਕਾਲੜਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਤੋਂ ਸਪੈਸ਼ਲ ਡੀਜੀਪੀ ਹੋਮ ਗਾਰਡ ਵਜੋਂ ਤਾਇਨਾਤ ਕੀਤਾ ਗਿਆ ਹੈ।