ਜਲੰਧਰ ਮੁੱਖ ਮਾਰਗ ‘ਤੇ ਬੀਤੇ ਦਿਨੀ ਟੋਲ ਪਲਾਜ਼ਾ ਮੁਲਾਜ਼ਮਾਂ ਵਲੋਂ ਗ੍ਰੇਟ ਖਲੀ ਨਾਲ ਦੁਰਵਿਵਹਾਰ ਕੀਤਾ ਗਿਆ। ਜਿਸ ਲਈ ਗ੍ਰੇਟ ਖਲੀ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਉੱਚ ਅਧਿਕਾਰੀਆਂ ਵਲੋਂ ਇਸਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਗ੍ਰੇਟ ਖਲੀ ਆਪਣੇ ਸਾਥੀਆਂ ਨਾਲ ਪੁਲਿਸ ਕਮਿਸ਼ਨਰ ਦੇ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਮੈਡਮ ਪ੍ਰਗਿਆ ਜੈਨ ਨੂੰ ਸ਼ਿਕਾਇਤ ਦਿੱਤੀ।
ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਰਾਣਾ ਉਰਫ ਗ੍ਰੇਟ ਖਲੀ ਨੇ ਦੱਸਿਆ ਕਿ ਬੀਤੇ ਦਿਨੀ ਉਹ ਜਲੰਦਰ ਤੋਂ ਕਰਨਾਲ ਜਾ ਰਹੇ ਸਨ, ਜਦੋਂ ਉਹ ਲਾਡੋਵਾਲ ਨੇੜੇ ਸਥਿਤ ਟੋਲ ਪਲਾਜ਼ਾ ‘ਤੇ ਪਹੁੰਚੇ ਤਾਂ ਉੱਥੇ ਮੌਜੂਦ ਮੁਲਾਣਮਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨਾਲ ਫੋਟੋ ਖਿਚਵਾਉਣ ਲਈ ਜ਼ਿੱਦ ਕਰਨ ਲੱਗੇ। ਉਨ੍ਹਾਂ ਨੇ ਦੱਸਿਆ ਕਿ ਸਮਾਂ ਨਾ ਹੋਣ ਕਾਰਨ ਉਨ੍ਹਾ ਨੇ ਫੋਟੋ ਖਿਚਵਾਉਣ ਤੋਂ ਇਨਕਾਰ ਕਰ ਦਿੱਤਾ। ਜਿਸ ਤੇ ਇਨ੍ਹਾਂ ਮੁਲਾਜ਼ਮਾਂ ਵਲੋਂ ਗ੍ਰੇਟ ਖਲੀ ਦੀ ਕਾਰ ਨੂੰ ਉੱਥੋਂ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਵਲੋਂ ਦੁਰਵਿਵਹਾਰ ਕੀਤਾ ਗਿਆ। ਗ੍ਰੇਟ ਖਲੀ ਨੇ ਉਨ੍ਹਾ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।