ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਸੰਘਰਸ਼ ਕੀਤਾ ਤੇਜ਼, ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ

0
253

ਫਗਵਾੜਾ: ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਰੱਖੜੀ ਦਾ ਤਿਉਹਾਰ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਅੱਜ ਤੋਂ ਫਗਵਾੜਾ ‘ਚ ਪੂਰਾ ਹਾਈਵੇ ਜਾਮ ਕਰ ਦਿੱਤਾ ਹੈ। ਕਿਸਾਨ ਪਹਿਲਾਂ ਫਗਵਾੜਾ ਦੀ ਸ਼ੂਗਰ ਮਿੱਲ ਦੇ ਸਾਹਮਣੇ ਲੁਧਿਆਣਾ ਤੋਂ ਜਲੰਧਰ ਆਉਣ ਵਾਲੀ ਲੇਨ ਨੂੰ ਜਾਮ ਕਰ ਰਹੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਉਨ੍ਹਾਂ ਨੇ ਪਹਿਲਾਂ ਆਪਣੇ ਅੰਦੋਲਨ ਨੂੰ ਹੌਲੀ ਕਰ ਦਿੱਤਾ ਸੀ। ਇਸ ਦੇ ਪਿੱਛੇ ਇਕ ਮਨੋਰਥ ਇਹ ਵੀ ਸੀ ਕਿ ਸਰਕਾਰ ਸਾਡੀ ਮੰਗ ਨੂੰ ਮੰਨ ਲਵੇ ਪਰ ਅਜੇ ਤੱਕ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ।

ਹੁਣ ਕਿਸਾਨ ਆਪਣੇ ਹੱਕ ਲੈਣ ਲਈ ਵੱਡੇ ਕਦਮ ਚੁੱਕਣ ਲਈ ਮਜਬੂਰ ਹਨ। ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਕੋਲ ਕਿਸਾਨਾਂ ਦੇ ਗੰਨੇ ਦੇ 72 ਕਰੋੜ ਰੁਪਏ ਫਸੇ ਹੋਏ ਹਨ। ਮਿੱਲ ਮਾਲਕ ਖੁਦ ਲਾਪਤਾ ਹੈ ਅਤੇ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਸਰਕਾਰ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸਾ ਦਿੰਦੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ।

LEAVE A REPLY

Please enter your comment!
Please enter your name here