ਬੇਖੌਫ ਚੋਰਾਂ ਨੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ ਹੈ। ਚੋਰਾਂ ਨੇ ਬੈਂਕ ‘ਚੋਂ ਲੱਖਾਂ ਰੁਪਏ ਚੋਰੀ ਕਰ ਲਏ ਹਨ। ਜਾਣਕਾਰੀ ਅਨੁਸਾਰ ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ‘ਤੇ ਪਿੰਡ ਭਵਾਨੀਪੁਰ ‘ਚ ਸਥਿਤ ਐਕਸਿਸ ਬੈਂਕ ‘ਚ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਚੋਰਾਂ ਨੇ ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਕਰੀਬ 9 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਚੋਰਾਂ ਵੱਲੋਂ ਕੀਤੀ ਇਹ ਵਾਰਦਾਤ ਸੀ. ਸੀ. ਟੀ. ਵੀ. ਵਿੱਚ ਵੀ ਕੈਦ ਹੋ ਗਈ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।