ਚੰਡੀਗੜ੍ਹ ‘ਚ ਇੱਕ 26 ਸਾਲਾ ਲੜਕੀ ਨਾਲ ਕਥਿਤ ਗੈਂਗਰੇਪ ਦੀ ਘਟਨਾ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਇਸ ਲੜਕੀ ਨੂੰ ਸੈਕਟਰ 39 ਦੇ ਇੱਕ ਘਰ ਵਿੱਚ ਬੰਦ ਰੱਖਿਆ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ ਗੈਂਗਰੇਪ ਦੇ ਇੱਕ ਮੁਲਜ਼ਮ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਦੂਜਾ ਮੁਲਜ਼ਮ ਸੰਨੀ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੇਸ਼ ਭਰ ’ਚ ਸਭ ਤੋਂ ਵੱਡੀ ਮੋਕ ਡ੍ਰਿਲ ਸ਼ੁਰੂ, ਪੰਜਾਬ ਦੇ ਸਿਹਤ ਮੰਤਰੀ ਨੇ…

ਜਾਣਕਾਰੀ ਮੁਤਾਬਕ ਪੀੜਤਾ ਸ਼ਿਮਲਾ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ 4 ਦਿਨਾਂ ਤੱਕ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੀੜਤਾ ਨੂੰ ਕਮਰੇ ‘ਚ ਬੰਧਕ ਬਣਾ ਕੇ ਰੱਖਿਆ ਗਿਆ ਸੀ। ਉਹ ਕਿਸੇ ਤਰ੍ਹਾਂ ਮੁਲਜ਼ਮਾਂ ਦੀ ਗ੍ਰਿਫਤ ਤੋਂ ਬਚ ਕੇ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ। ਪੀੜਤਾ ਨੇ ਪੁਲਿਸ ਨੂੰ ਉਸ ਘਰ ਬਾਰੇ ਜਾਣਕਾਰੀ ਦਿੱਤੀ ਜਿੱਥੇ ਉਸ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ। ਉਥੇ ਛਾਪਾ ਮਾਰ ਕੇ ਪਰਵਿੰਦਰ ਨੂੰ ਫੜ ਲਿਆ ਗਿਆ।

ਪੀੜਤਾ ਦੇ ਬਿਆਨ ਡਿਊਟੀ ਮੈਜਿਸਟ੍ਰੇਟ ਸਾਹਮਣੇ ਦਰਜ ਕਰਵਾਏ ਗਏ ਹਨ। ਮੁਲਜ਼ਮ ਪਰਵਿੰਦਰ ਸਿੰਘ ਨੂੰ ਕਚਹਿਰੀ ‘ਚ ਪੇਸ਼ ਕਰ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ। ਪੀੜਤਾ ਅਨੁਸਾਰ ਸੰਨੀ ਨੇ ਪਹਿਲਾਂ ਉਸ ਨਾਲ ਜਬਰ ਜ਼ਨਾਹ ਕੀਤਾ ਅਤੇ ਫਿਰ ਦੋਵੇਂ ਮੁਲਜ਼ਮ ਵਾਰੀ-ਵਾਰੀ ਪੀੜਤਾ ਨੂੰ ਬੰਨ੍ਹ ਕੇ ਬਲਾਤਕਾਰ ਕਰਦੇ ਰਹੇ। ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here