ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਰੂਟ Diverted, ਕਿਸਾਨਾਂ ਦੇ ਕੂਚ ਕਰਕੇ ਨਵੀਂ ਐਡਵਾਇਜ਼ਰੀ ਜਾਰੀ

0
33

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਨੂੰ ਚੱਲ ਪਏ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਰਵਾਨਾ ਹੋ ਰਹੇ ਹਨ। ਦੱਸ ਦਈਏ ਕਿ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਜਿਸ ਤਹਿਤ ਪੰਚਕੂਲਾ-ਬਰਵਾਲਾ-ਸਾਹਾ-ਬਰਾਰਾ-ਬਬੈਨ-ਲਾਡਵਾ-ਪਿਪਲੀ-ਕੁਰੂਕਸ਼ੇਤਰ ਜਾਣ ਦੀ ਸਲਾਹ ਦਿੱਤੀ ਗਈ ਹੈ ਜਾਂ ਫਿਰ ਚੰਡੀਗੜ੍ਹ ਤੋਂ ਦਿੱਲੀ ਵਾਇਆ ਪੰਚਕੂਲਾ-ਬਰਵਾਲਾ-ਯਮੁਨਾਨਗਰ-ਲਾਡਵਾ-ਇੰਦਰੀ-ਕਰਨਾਲ ਤੇ ਦਿੱਲੀ ਤੋਂ ਚੰਡੀਗੜ੍ਹ ਦੀ ਯਾਤਰਾ ਲਈ ਇਨ੍ਹਾਂ ਰਸਤਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ। ਇਸਦੇ ਨਾਲ ਹੀ ਅਖੀਰ ਜਿਨ੍ਹਾਂ ਵੀ ਲੋਕਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਜਾਣਾ ਹੈ, ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰ ਸਕਦੇ ਹਨ।

ਕਿਸਾਨਾਂ ਦੀਆਂ ਮੰਗਾਂ ਜਿੰਂਨ੍ਹਾਂ ਕਰਕੇ ਉਹ ਦਿੱਲੀ ਨੂੰ ਚਾਲੇ ਪਾ ਰਹੇ ਹਨ। ਉਹ ਇਨ੍ਹਾਂ ਮੰਗਾਂ ਨੂੰ ਮੰਗਵਾਉਣ ਲਈ ਟ੍ਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣਾ ਸ਼ੁਰੂ ਹੋ ਗਏ ਹਨ।

ਕਿਸਾਨਾਂ ਦੀਆਂ ਮੰਗਾਂ

#ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ

-ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ

# ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ

-ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ

ਕਿਸਾਨਾਂ ਨੇ ਮੰਗਾਂ ਨੂੰ ਮੰਗਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੇ ਅੱਜ ਸਵੇਰ 10 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਦੀ ਕੇਂਦਰੀ ਮੰਤਰੀਆਂ ਨਾਲ ਸਹਿਮਤੀ ਨਹੀਂ ਬਣੀ ਜਿਸ ਕਾਰਨ ਉਹ ਹੁਣ ਆਪਣਾ ਕਾਫਲਾ ਲੇ ਕੇ ਰਵਾਨਾ ਹੋ ਗਏ ਹਨ।

ਪੰਜਾਬ-ਹਰਿਆਣਾ ਤੋਂ ਕਿਸਾਨ ਅੰਦੋਲਨ ਲਈ ਦਿੱਲੀ ਪੁੱਜਣ ਜਾ ਰਹੇ ਹਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ‘ਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਖਾਸ ਤੌਰ ‘ਤੇ ਪੁਲਿਸ ਵੱਲੋਂ ਪੰਜਾਬ ਨਾਲ ਜੁੜਦੀਆਂ ਸਾਰੀਆਂ ਸੜਕਾਂ ‘ਤੇ ਬੈਰੀਕੇਡ ਲਗਾ ਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਟਰੈਕਟਰ-ਟਰਾਲੀਆਂ ਦੇ ਸ਼ਹਿਰ ਅੰਦਰ ਦਾਖ਼ਲੇ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੇ ਹਥਿਆਰ ਜਾਂ ਡੰਡੇ ਲੈ ਕੇ ਘੁੰਮਣ ‘ਤੇ ਵੀ ਪਾਬੰਦੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ।

LEAVE A REPLY

Please enter your comment!
Please enter your name here