ਚੰਡੀਗੜ੍ਹ ਮੇਅਰ ਦੀ ਚੋਣ ਲਈ ਅੱਜ ਵੋੋਟਿੰਗ ਹੋਈ। ਵੋਟਿੰਗ ਪ੍ਰਕਿਰਿਆ ਖਤਮ ਹੋ ਗਈ ਹੈ। ਇਹ ਵੋਟਿੰਗ ਬੈਲਟ ਪੇਪਰਾਂ ਰਾਹੀ ਹੋਈ। ਹੁਣ ਤੱਕ ਹੋਈ ਗਿਣਤੀ ‘ਚ ਭਾਜਪਾ ਨੂੰ 16 ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ। ਮਨੋਜ ਸੋਨਕਰ ਨੂੰ ਕੁੱਲ 16 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ 12 ਵੋਟਾਂ ਪਈਆਂ। ਇਸ ਤੋਂ ਇਲਾਵਾ 8 ਵੋਟਾਂ ਰੱਦ ਹੋ ਗਈਆਂ।
ਇਸਦੇ ਨਾਲ ਹੀ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ ਹੋ ਗਈ ਹੈ। ਨਵੇਂ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਮੇਅਰ ਚੋਣ ‘ਚ ਇੰਡੀਆ ਗਠਜੋੜ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਦੇ ਉਮੀਦਵਾਰ ਨੂੰ ਵੱਡੀ ਜਿੱਤ ਮਿਲੀ ਹੈ। ਭਾਜਪਾ ਦਾ ਉਮੀਦਵਾਰ ਮਨੋਜ ਸੋਨਕਰ ਚੰਡੀਗੜ੍ਹ ਦਾ ਨਵਾਂ ਮੇਅਰ ਐਲਾਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਵਲੋਂ ਧੱਕਾ ਹੋਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਪਰ ਇਸੇ ਵਿਚਾਲੇ ਭਾਜਪਾ ਦੇ ਉਮੀਦਵਾਰ ਦੀ ਵੱਡੀ ਜਿੱਤ ਹੋਈ ਹੈ।