ਸੰਘਣੀ ਧੁੰਦ ਕਾਰਨ ਰੋਜ਼ਾਨਾ ਸੜਕ ਹਾਦਸੇ ਹੋ ਰਹੇ ਹਨ। ਆਏ ਦਿਨ ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ  ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਤਿੰਦਰ ਲੁਧਿਆਣਾ ਦੇ ਪਿੰਡ ਅਖਾੜਾ ਨਾਲ ਸਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਡਿਊਟੀ ’ਤੇ ਤਾਇਨਾਤ ਜਤਿੰਦਰ ਸਿੰਘ ਪਿੰਡ ਛੁੱਟੀ ਕੱਟਣ ਆਇਆ ਸੀ ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਪਰਿਵਾਰ ਨੂੰ ਸਦਾ ਲਈ ਵਿਛੋੜਾ ਦੇ ਗਿਆ।

ਦੱਸਿਆ ਜਾ ਰਿਹਾ ਹੀ ਕਿ ਬੀਤੇ ਦਿਨ ਦੇਰ ਸ਼ਾਮ ਜਤਿੰਦਰ ਪਿੰਡ ਤੋਂ ਬਾਹਰ ਰਹਿੰਦੇ ਕਰੀਬੀਆਂ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ। ਇਸ ਦੌਰਾਨ ਸੰਘਣੀ ਧੁੰਦ ਕਾਰਨ ਉਸਦੀ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ।

LEAVE A REPLY

Please enter your comment!
Please enter your name here