ਜਪਾਨ ‘ਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਰਿਪੋਰਟ ਅਨੁਸਾਰ ਮੱਧ ਜਪਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਜਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਉਨ੍ਹਾਂ ਦੱਸਿਆ ਕਿ ਜਪਾਨ ਦੇ ਤੱਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜਨਵਰੀ ਨੂੰ ਵੀ ਜਪਾਨ ਦੇ ਇਸੇ ਹਿੱਸੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਭਾਰੀ ਤਬਾਹੀ ਹੋਈ ਸੀ।
ਜਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ 1 ਜਨਵਰੀ ਨੂੰ ਜਪਾਨ ਦੇ ਇਸੇ ਖੇਤਰ ‘ਚ ਭਿਆਨਕ ਭੂਚਾਲ ਆਇਆ ਸੀ, ਜਿਸ ‘ਚ ਹੁਣ ਤੱਕ 200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੀਬ 100 ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਤੁਹਾਨੂੰ ਦੱਸ ਦੇਈਏ ਕਿ 1 ਜਨਵਰੀ ਨੂੰ ਜਪਾਨ ਵਿੱਚ 7.5 ਤੀਬਰਤਾ ਦੇ ਭੂਚਾਲ ਨੇ ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਾਇਆ ਸੀ। ਕਈ ਇਮਾਰਤਾਂ ਤਬਾਹ ਹੋ ਗਈਆਂ ਅਤੇ ਕਈ ਘਰਾਂ ਨੂੰ ਅੱਗ ਲੱਗ ਗਈ ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਗਈ।
ਜਾਣਕਾਰੀ ਮੁਤਾਬਕ ਜਪਾਨ ਦੇ ਵੱਖ-ਵੱਖ ਹਿੱਸਿਆਂ ‘ਚ ਕਰੀਬ 3500 ਲੋਕ ਅਜੇ ਵੀ ਫਸੇ ਹੋਏ ਹਨ ਜਿਨ੍ਹਾਂ ਨੂੰ ਮਦਦ ਪਹੁੰਚਾਉਣ ਦੀ ਕੋਸ਼ਿਸ਼ ਜਾਰੀ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਪਿਛਲੇ ਭੂਚਾਲ ਤੋਂ ਹੁਣ ਤੱਕ 202 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 102 ਲੋਕ ਲਾਪਤਾ ਹਨ।