ਜਲੰਧਰ-ਅੰਮ੍ਰਿਤਸਰ ਮਾਰਗ ‘ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਕ ਕਾਰ ਪਰਾਲੀ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਲ ਹਸਪਤਾਲ ਦੇ ਬਿਲਕੁਲ ਸਾਹਮਣੇ ਵਾਪਰਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬਿਲਕੁਲ ਚਕਨਾਚੂਰ ਹੋ ਗਈ ਤੇ ਮ੍ਰਿਤਕਾਂ ਨੂੰ ਕਾਰ ‘ਚੋਂ ਬਹੁਤ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਜਾਣਕਾਰੀ ਅਨੁਸਾਰ ਇਸ ਭਿਆਨਕ ਹਾਦਸੇ ‘ਚ ਨਵ-ਵਿਆਹੁਤਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।