ਜਲੰਧਰ ‘ਚ ਨਹਿਰ ਨੇੜਿਓਂ ਮਿਲੀ DSP ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

0
8

ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਇੱਕ ਡੀਐੱਸਪੀ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ। ਦਲਬੀਰ ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਸੀ।

ਦਲਬੀਰ ਪੀਏਪੀ ਹੈੱਡਕੁਆਰਟਰ ਵਿੱਚ ਤਾਇਨਾਤ ਸੀ। ਜਿਕਰਯੋਗ ਹੈ ਕਿ ਪਿੰਡ ਮੰਡ ਨੇੜੇ ਡੀਐਸਪੀ ਦਿਓਲ ਵੱਲੋਂ ਗੋਲੀਬਾਰੀ ਵੀ ਕੀਤੀ ਗਈ ਸੀ। ਉਦੋਂ ਉਸ ਦਾ ਪਿੰਡ ਵਾਸੀਆਂ ਨਾਲ ਸਮਝੌਤਾ ਹੋ ਗਿਆ ਸੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਜੇਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਹਾਦਸਾ ਜਾਪਦਾ ਹੈ।

ਡੀਐਸਪੀ ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਿਰ ਵਿੱਚ ਕੋਈ ਚੀਜ਼ ਵੱਜੀ। ਜਿਸ ਵਿੱਚ ਉਸਦੀ ਮੌਤ ਹੋ ਗਈ।

ਡੀਐਸਪੀ ਦੇ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਕਿ ਉਹ ਸ਼ਨੀਵਾਰ ਸ਼ਾਮ ਨੂੰ ਦੋਸਤਾਂ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਣ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਜੇਸੀਪੀ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ। ਜਿਸ ਕਾਰਨ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਤਾਂ ਸਿਰ ‘ਤੇ ਜ਼ਖ਼ਮ ਕਿਵੇਂ ਹੋਇਆ।ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਚੱਲ ਰਹੀ ਹੈ।

LEAVE A REPLY

Please enter your comment!
Please enter your name here