ਜਲੰਧਰ ‘ਚ ਲੁਟੇਰਿਆਂ ਵੱਲੋਂ ਇੱਕ ਕਾਰੋਬਾਰੀ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਲ ਏਜੰਸੀ ਦੇ ਮਾਲਕ ਤੋਂ ਕਰੀਬ 4 ਲੁਟੇਰੇ 7.5 ਲੱਖ ਰੁਪਏ ਲੁੱਟ ਕੇ ਲੁਟੇਰੇ ਫਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿੱਕੀ ਨਾਮਕ ਵਿਅਕਤੀ ਦੇਰ ਰਾਤ ਦੁਕਾਨ ਤੋਂ ਘਰ ਜਾਣ ਲਈ ਨਿਕਲਿਆ ਤਾਂ ਅਚਾਨਕ ਕਾਰ ਕੋਲ ਇਕ ਨੌਜਵਾਨ ਆ ਗਿਆ। ਉਨ੍ਹਾਂ ਨੇ ਸੋਚਿਆ ਕਿ ਉਹ ਜਾਣਕਾਰ ਹੈ ਪਰ ਜਿਵੇਂ ਹੀ ਉਸ ਨੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਤਿੰਨ ਨਕਾਬਪੋਸ਼ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਆ ਗਏ।
ਉਸਨੇ ਦੱਸਿਆ ਕਿ ਇਸ ਦੌਰਾਨ ਜਾਨੋਂ ਮਾਰਨ ਦੀ ਧਮਕੀ ਦੇ ਕੇ ਲੁਟੇਰੇ ਕਾਰ ਵਿੱਚੋਂ ਪੈਸਿਆਂ ਨਾਲ ਭਰਿਆ ਬੈਗ ਕੱਢ ਕੇ ਫ਼ਰਾਰ ਹੋ ਗਏ। ਵਿੱਕੀ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ 1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।