ਜਲੰਧਰ ਜ਼ਿਲ੍ਹੇ ‘ਚ ਰਾਮਾਮੰਡੀ ਦੇ ਏਕਤਾ ਨਗਰ ਨੇੜੇ ਸੋਮਵਾਰ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਮਹੰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ। ਪੁਲਿਸ ਨੇ ਦੇਰ ਰਾਤ ਆਲੂ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।
ਇਸ ਦੌਰਾਨ ਪੁਲਿਸ ਨੇ ਬਿੱਲਾ ਨਾਮ ਦੇ ਵਿਅਕਤੀ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 302 (ਕਤਲ), 452 (ਘਰ ਵਿੱਚ ਦਾਖ਼ਲ ਹੋ ਕੇ ਹਮਲਾ) ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦਰਜ ਕਰਵਾਈਆਂ ਹਨ। ਦੇਰ ਰਾਤ ਤੱਕ ਮੁਲਜ਼ਮ ਦੀ ਭਾਲ ਜਾਰੀ ਸੀ।
ਸਾਥੀ ਮਹੰਤਾਂ ਨੇ ਦੱਸਿਆ ਕਿ ਐਤਵਾਰ ਨੂੰ ਦੀਵਾਲੀ ਅਤੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦੀ ਪੂਜਾ ਤੋਂ ਬਾਅਦ ਅਲੀਸ਼ਾ ਬਹੁਤ ਥੱਕ ਗਿਆ ਸੀ। ਜਿਸ ਕਾਰਨ ਉਹ ਸੋਮਵਾਰ ਰਾਤ ਜਲਦੀ ਸੌਂ ਗਿਆ। ਮਹੰਤ ਘਰ ਵਿਚ ਇਕੱਲਾ ਸੀ। ਇਸ ਦੌਰਾਨ ਬਿੱਲਾ ਨਾਂ ਦਾ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਵੜ ਗਿਆ, ਮੁਲਜ਼ਮ ਨੇ ਆਉਂਦਿਆਂ ਹੀ ਮਹੰਤ ਨੂੰ ਪਿੱਠ ‘ਚ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।
 
			 
		