ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਲਾਵਾਰਸ ਬੈਗ ‘ਚੋਂ ਮਿਲੀ ਨੌਜਵਾਨ ਦੀ ਲਾਸ਼

0
1089

ਜਲੰਧਰ ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਇੱਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ ਵਿਚ ਪਿਆ ਮਿਲਿਆ। ਇਸ ਦੀ ਸੂਚਨਾ ਜਦੋਂ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਬੈਗ ਨੂੰ ਖੋਲ੍ਹ ਕੇ ਦੇਖਿਆ ਤਾਂ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ। ਰੇਲਵੇ ਪੁਲਿਸ ਅਧਿਕਾਰੀਆਂ ਨੇ ਉਕਤ ਬੈਗ ਨੂੰ ਜਦੋਂ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਦੀ ਲਾਸ਼ ਪਈ ਦੇਖ ਕੇ ਸਾਰਿਆਂ ਦੇ ਪੈਰਾਂ ਹੋਠੋਂ ਜ਼ਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ

ਮਿਲੀ ਜਾਣਕਾਰੀ ਮੁਤਾਬਕ ਕਿਸੇ ਰਾਹਗੀਰ ਨੇ ਇਸ ਬੈਗ ਨੂੰ ਦੇਖਿਆ ਤਾਂ ਉਸਨੇ ਤੁਰੰਤ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਬੈਗ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚੋਂ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਫਿੰਗਰ ਪ੍ਰਿੰਟ ਮਾਹਿਰਾਂ ਅਤੇ ਡਾਕ ਸਕੁਆਇਡ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਮੁੱਢਲੀ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਵੀ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਪਰਵਾਸੀ ਲੱਗ ਰਿਹਾ ਹੈ, ਜਿਸ ਦੀ ਫਿਲਹਾਲ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

LEAVE A REPLY

Please enter your comment!
Please enter your name here