ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।
ਕਿਹਾ ਜਾ ਰਿਹਾ ਹੈ ਕਿ ਇਹ ਗੈਂਗਸਟਰ ਪੰਜਾਬ ਵਿਚ ਵੱਡੀ ਵਾਰਦਾਤ ਕਰਨ ਦੀ ਫਿਰਾਕ ਵਿਚ ਸਨ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਕੋਲੋਂ ਤਿੰਨ ਪਿਸਤੌਲਾਂ, 10 ਕਾਰਤੂਸ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਫੜ੍ਹੇ ਗਏ ਗੈਂਗਸਟਰ ਧਮਕੀਆਂ, ਫਿਰੌਤੀ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਸਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।