ਜ਼ੀਰਕਪੁਰ ‘ਚ ਬਾਸਕਟਬਾਲ ਖੇਡਦੇ ਸਮੇਂ ਵਿਦਿਆਰਥੀ ਦੀ ਅਚਾਨਕ ਹੋਈ ਮੌ.ਤ

0
126

ਜ਼ੀਰਕਪੁਰ ‘ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਇੱਕ ਨਿੱਜੀ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ ਇੱਕ ਵਿਦਿਆਰਥੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ੁਭਮ (14) ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਦੇ ਡਿੱਗਣ ਕਾਰਨ ਗਰਦਨ ਫਰੈਕਚਰ ਹੋਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀ ਸਕੂਲ ਵਿੱਚ ਅਪਣੇ ਭਰਾ ਨਾਲ ਬਾਸਕਟਬਾਲ ਖੇਡ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਸ਼ੁਭਮ ਖੇਡਦੇ ਸਮੇਂ ਅਚਾਨਕ ਬੇਹੋਸ਼ ਹੋ ਗਿਆ। ਘਟਨਾ ਮੰਗਲਵਾਰ ਸਵੇਰੇ 9 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਸ਼ੁਭਮ ਦੇ ਪਿਤਾ ਨਵੀਨ ਗਰਗ ਵਾਸੀ ਏ.ਕੇ.ਐੱਸ. ਕਾਲੋਨੀ, ਜ਼ੀਰਕਪੁਰ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਹੋਈ ਫਾਈ.ਰਿੰਗ, ਦਰਗਾਹ ਦੇ ਸੇਵਾਦਾਰ ਦੀ ਹੋਈ ਮੌ.ਤ

ਸ਼ੁਭਮ ਦੇ ਪਿਤਾ ਨਵੀਨ ਗਰਗ ਮੌਕੇ ‘ਤੇ ਪਹੁੰਚੇ ਅਤੇ ਸ਼ੁਭਮ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਜੀਐਮਸੀਐਚ-32 ਰੈਫਰ ਕਰ ਦਿਤਾ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

LEAVE A REPLY

Please enter your comment!
Please enter your name here