ਸ਼੍ਰੀ ਨਰੋਤਮ ਜੀ ਸਟੂਡੀਓਜ਼ ਦੀ ਨਵੀਂ ਫਿਲਮ ‘ਮੋਹ’ ਇਨ੍ਹੀਂ ਦਿਨੀ ਸੁਰਖੀਆਂ ਵਿੱਚ ਹੈ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਹਿਲੀ ਵਾਰ ਸਰਗੁਣ ਮਹਿਤਾ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰਖੀਆ ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ। ਕਾਬਿਲੇਗ਼ੌਰ ਹੈ ਕਿ ਗੀਤਾਜ਼ ਬਿੰਦਰਖੀਆ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਸੁਰਜੀਤ ਬਿੰਦਰਖੀਆਂ ਦੇ ਪੁੱਤਰ ਹਨ। ਜਿਨ੍ਹਾਂ ਨੇ ਆਪਣੇ ਪਿਤਾ ਦੀ ਤਰ੍ਹਾਂ ਹੀ ਪੰਜਾਬੀ ਇੰਡਸਟਰੀ ‘ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ ਤੇ ਅੱਜ ਦੀ ਰਿਪੋਰਟ ‘ਚ ਗੀਤਾਜ਼ ਬਿੰਦਰਖੀਆ ਬਾਰੇ ਗੱਲ ਕਰਾਂਗੇ…

ਜੇਕਰ ਅਸੀਂ ਗੀਤਾਜ਼ ਬਿੰਦਰਖੀਆ ਦੇ ਕੈਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਹੁਤ ਸਾਰੇ ਗਾਣੇ ਗਾਏ ਹਨ। ਉਨ੍ਹਾਂ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਤੇਰੇ ਬਾਜੋਂ ਬਿੰਦਰਖੀਆ ਸੌਗ ਨਾਲ ਕੀਤੀ ਤੇ ਉਸ ਤੋਂ ਬਾਅਦ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਹ ਗੀਤ 2010 ‘ਚ ਰਿਲੀਜ਼ ਹੋਇਆ। ਇਸਤੋਂ ਬਾਅਦ ਉਨ੍ਹਾਂ ਨੇ 2012 ਨੂੰ ‘ਜਿੰਦ ਮਾਹੀ’ ਐਲਬਮ ‘ਚ (debut) ਕੀਤਾ। ਗੀਤਾਜ਼ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਜਿਨਾਂ ‘ਚ jooth, jind mahi,yaar bolda,doesn’t matter ਪਸੰਦ ਜੱਟ ਦੀ ,ਗੱਲ ਬਾਪ ਦੀ, ਯਾਰ ਬੋਲਦਾ ਅਤੇ ਹੋਰ ਵੀ ਬਹੁਤ ਸਾਰੇ ਗੀਤ ਸ਼ਾਮਿਲ ਹਨ।

ਉਨ੍ਹਾਂ ਦਾ ਜਨਮ 3 ਜੁਲਾਈ 1986 ਨੂੰ ਹੋਇਆ। ਉਨ੍ਹਾਂ ਦਾ ਜਨਮ ਸਥਾਨ ਪਿੰਡ ਬਿੰਦਰਖ ਹੈ। ਉਹ ਇੱਕ ਗਾਇਕ ਹੋਣ ਦੇ ਨਾਲ -ਨਾਲ ਇੱਕ ਵਧੀਆ ਅਦਾਕਾਰ ਵੀ ਹਨ। ਉਨ੍ਹਾਂ ਦੀ ਨਵੀਂ ਫਿਲਮ ‘ਮੋਹ’ ਆ ਰਹੀ ਹੈ। ‘ਮੋਹ’ ਫਿਲਮ ਵਿੱਚ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾਵਾਂ ਵਿੱਚ ਹਨ। ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫਿਲਮ ਵਿੱਚ ਕਈ ਸਿਤਾਰੇ ਅਹਿਮ ਭੂਮਿਕਾਵਾਂ ਵਿੱਚ ਹਨ।

ਆਪਣੀ ਗਾਇਕੀ ਨਾਲ ਤਾਂ ਗੀਤਾਜ਼ ਨੇ ਸਭ ਦਾ ਦਿਲ ਜਿੱਤਿਆ ਹੀ ਹੈ ਪਰ ਹੁਣ ਉਹ ਫਿਲ਼ਮ ਮੋਹ ਰਾਹੀਂ ਸਾਰਿਆਂ ਦੇ ਦਿਲਾਂ ‘ਚ ਰਾਜ਼ ਕਰਨ ਲਈ ਤਿਆਰ ਹੈ। ਇਹ ਫਿਲਮ 16 ਸਤੰਬਰ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ। ਜੇਕਰ ਗੱਲ ਕੀਤੀ ਜਾਵੇ ਇਸ ਫਿਲਮ ਦੇ ਡਾਇਰੈਕਟਰ ਦੀ ਤਾਂ ਜਗਦੀਪ ਸਿੱਧੂ ਨੇ ਇਸ ਫਿਲ਼ਮ ਨੂੰ ਡਾਇਰੈਕਟ ਕੀਤਾ ਹੈ।

ਇਸਦੇ ਨਾਲ ਹੀ ਜੇਕਰ ਗੱਲ ਗੀਤਾਜ਼ ਦੇ ਪਿਤਾ ਸੁਰਜੀਤ ਬਿੰਦਰਖੀਆ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਬੋਲੀਆਂ ਤੋਂ ਆਪਣੇ ਕਾਲਜ ਦੀ ਭੰਗੜਾ ਟੀਮ ਨਾਲ ਕੀਤੀ ਸੀ। 90 ਦੇ ਦਹਾਕੇ ਵਿਚ ਸੁਰਜੀਤ ਬਿੰਦਰਖੀਆ ਅਜਿਹੇ ਗਾਇਕ ਸਨ, ਜੋ ਆਪਣੀ ਬੁਲੰਦ ਅਤੇ ਬਿਹਤਰੀਨ ਆਵਾਜ਼ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪੰਜਾਬ ਦੀਆਂ ਰਹੁ ਰੀਤਾਂ ਨੂੰ ਬੜੇ ਹੀ ਸੋਹਣੇ ਅਤੇ ਨਿਵੇਕਲੇ ਢੰਗ ਨਾਲ ਆਪਣੇ ਗੀਤਾਂ ਵਿਚ ਪੇਸ਼ ਕਰਦੇ ਸਨ। ਉਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਪਹਿਲਾ ਮੌਕਾ 1990 ਵਿਚ ਮਿਲਿਆ।

 

LEAVE A REPLY

Please enter your comment!
Please enter your name here