ਜੇਲ੍ਹਾਂ ‘ਚ ਲਗਾਏ ਜਾਣਗੇ Full body scanner, ਮੋਬਾਈਲ ਤੇ ਨਸ਼ਾ ਅੰਦਰ ਨਹੀਂ ਜਾ ਸਕੇਗਾ ਭੇਜਿਆ

0
28

ਪੰਜਾਬ ਦੀਆਂ ਜੇਲ੍ਹਾਂ ‘ਚੋਂ ਲਗਾਤਾਰ ਮੋਬਾਇਲ ਮਿਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਜੇਲ੍ਹਾਂ ‘ਦੇ ਪ੍ਰਬੰਧ ‘ਤੇ ਵੀ ਲਗਾਤਾਰ ਸਵਾਲ ਉੱਠਦੇ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।

ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਜਾਣਕਾਰੀ ਅਨੁਸਾਰ ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ ਨਾਲ ਫਰਵਰੀ ਵਿੱਚ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦਾ ਕੰਮ ਸ਼ੁਰੂ ਕਰੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਪ੍ਰਾਜੈਕਟ ‘ਤੇ ਕੰਮ ਫਰਵਰੀ ਦੇ ਅੰਤ ਤੱਕ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਬਾਹਰੋਂ ਸਾਮਾਨ ਲੈਕੇ ਆਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਜਾਲ ਵੀ ਲਗਾਏ ਜਾਣਗੇ।

ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ‘ਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ।

ਇਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣੀ ਹੋਈ ਹੈ, ਜੋ ਇਸ ਸਾਰੇ ਕੰਮ ਦੀ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਪਣੀ ਪ੍ਰਗਤੀ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੀ ਹੈ।

LEAVE A REPLY

Please enter your comment!
Please enter your name here