ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਮੁਤਾਬਕ ਜੰਮੂ-ਕਸ਼ਮੀਰ ਦੇ ਡੋਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਮਾਪੀ ਗਈ।ਹਾਲਾਂਕਿ ਇਸ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਸਮਝ ਨਹੀਂ ਆਈ ਕਿ ਧਰਤੀ ਕਦੋਂ ਹਿੱਲ ਰਹੀ ਹੈ ਪਰ ਬਾਅਦ ਵਿਚ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਭੂਚਾਲ ਆ ਗਿਆ ਹੈ ਤਾਂ ਲੋਕ ਬਿਨਾਂ ਸਮਾਂ ਬਰਬਾਦ ਕੀਤੇ ਘਰਾਂ ਤੋਂ ਬਾਹਰ ਆ ਗਏ।
NCS ਦੇ ਅਨੁਸਾਰ ਅੱਜ ਸਵੇਰੇ 9:34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਿਛਲੇ ਇੱਕ ਸਾਲ ਵਿੱਚ ਦੁਨੀਆ ਭਰ ਵਿੱਚ ਭੂਚਾਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਹੁਣੇ ਹੀ 4 ਨਵੰਬਰ ਨੂੰ ਨੇਪਾਲ ਵਿੱਚ ਛੇ ਤੋਂ ਵੱਧ ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ-ਐਨਸੀਆਰ, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਘਬਰਾਹਟ ਵਿੱਚ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 30 ਸਕਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਹੋਏ। ਭੂਚਾਲ ਕਾਰਨ ਨੇਪਾਲ ‘ਚ ਸੈਂਕੜੇ ਘਰ ਢਹਿ-ਢੇਰੀ ਹੋ ਗਏ, ਜਿਸ ‘ਚ ਹਜ਼ਾਰਾਂ ਲੋਕ ਜ਼ਖਮੀ ਹੋ ਗਏ।
ਇੱਕ ਸਾਲ ਵਿੱਚ ਕਈ ਭੂ-ਵਿਗਿਆਨੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਛੋਟੇ ਭੂਚਾਲ ਦੇ ਝਟਕੇ ਵੀ ਵੱਡੇ ਭੂਚਾਲ ਦਾ ਸੰਕੇਤ ਹੋ ਸਕਦੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਹਾਲ ਹੀ ਦੇ ਸਮੇਂ ਵਿੱਚ ਭੂਚਾਲ ਦੇ ਝਟਕਿਆਂ ਵਿੱਚ ਵਾਧਾ ਹੋਇਆ ਹੈ, ਜੋ ਚਿੰਤਾ ਦਾ ਕਾਰਨ ਹੈ। ਤੁਹਾਨੂੰ ਦੱਸ ਦੇਈਏ ਕਿ ਪਹਾੜੀ ਇਲਾਕਿਆਂ ਨਾਲ ਘਿਰੇ ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ‘ਚ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।
 
			 
		