ਝੋਨੇ ਦੀ ਸਿੱਧੀ ਬਿਜਾਈ ਵਾਲੇ 1500 ਰੁਪਏ ਪ੍ਰਤੀ ਏਕੜ ਦੇਣ ਲਈ ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੇ ਪੈਸੇ

0
2774

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਇਸ ਸੰਬੰਧੀ ਹੁਣ ਨਵੀਂ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ ਕੇਂਦਰ ਸਰਕਾਰ ਪੰਜਾਬ ਨੂੰ 450 ਕਰੋੜ ਰੁਪਏ ਮੁਹੱਈਆ ਕਰਵਾਏ। ਦਰਅਸਲ ਝੋਨੇ ਦੀ ਸਿੱਧੀ ਬਿਜਾਈ ਦੇ ਸਰਕਾਰੀ ਐਲਾਨ ਖਿਲਾਫ ਸੰਘਰਸ਼ ਵਿੱਢਣ ਵਾਲੇ ਕਿਸਾਨਾਂ ਨੂੰ ਮਨਾਉਣ ਲਈ ਮਾਨ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ 18 ਮਈ ਨੂੰ 450 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰ ਦਿੱਤੀ ਸੀ।ਕੈਬਨਿਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਪਰੋਕਤ ਮਕਸਦ ਲਈ ਪੰਜਾਬ ਨੂੰ ਰਾਸ਼ਟਰੀ ਖੇਤੀ ਵਿਕਾਸ ਯੋਜਨਾ ਤਹਿਤ 450 ਕਰੋੜ ਰੁਪਏ ਦਿੱਤੇ ਜਾਣ। ਇਸ ਪੱਤਰ ‘ਚ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਪੰਜਾਬ ‘ਚ ਪਾਣੀ ਹੇਠਾਂ ਜਾਣ ਕਾਰਨ ਸਰਕਾਰ ਵਲੋਂ ‘ਜਲ ਬਚਾਓ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਝੋਨੇ ਹੇਠਲੇ 70 ਲੱਖ ਏਕੜ ਰਕਬੇ ‘ਚੋਂ 30 ਏਕੜ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦੀ ਯੋਜਨਾ ਹੈ।ਇਸ ਲਈ 30 ਲੱਖ ਏਕੜ ਲਈ 1500 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਲਈ 450 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਮੁਹੱਈਆਂ ਕਰਵਾਏ ਜਾਣ। ਇਸਦੇ ਨਾਲ ਹੀ ਪੰਜਾਬ ਸਰਕਾਰ ‘ਤੇ ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਹ ਵਾਅਦਾ ਕਿਸਾਨਾਂ ਨਾਲ ਕੀਤਾ ਗਿਆ ਹੈ ਤਾਂ ਪੰਜਾਬ ਸਰਕਾਰ ਨੂੰ ਖੁਦ ਇਸਦੀ ਅਦਾਇਗੀ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here