ਠੰਡ ਤੋਂ ਬਚਣ ਲਈ ਬਾਲੀ ਸੀ ਅੰਗੀਠੀ, ਦੋ ਸਕੇ ਭਰਾਵਾਂ ਦੀ ਦਮ ਘੁੱਟਣ ਨਾਲ ਹੋਈ ਮੌ.ਤ

0
98

ਸ੍ਰੀ ਮੁਕਤਸਰ ਸਾਹਿਬ ‘ਚ 2 ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮੁਕਤਸਰ ‘ਚ ਦੋ ਸਕੇ ਭਰਾਵਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਘਾਹ ਮੰਡੀ ਚੌਂਕ ਸਦਰ ਬਾਜ਼ਾਰ ‘ਚ ਬੀਤੀ ਦੇਰ ਰਾਤ ਉਸ ਵੇਲੇ ਇਹ ਦੁਰਘਟਨਾ ਵਾਪਰੀ ਜਦੋਂ ਦੋਵਾਂ ਭਰਾਵਾਂ ਨੇ ਠੰਡ ਤੋਂ ਬਚਣ ਲਈ ਅੰਗੀਠੀ ਬਾਲੀ ਹੋਈ ਸੀ।

ਦੱਸਿਆ ਜਾ ਰਿਹਾ ਹੈ ਕਿ ਅੰਗੀਠੀ ਦਾ ਧੂੰਆਂ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਹੰਮਦ ਮੁਸ਼ਤਾਕ (35) ਅਤੇ ਇਸਰਾਫਿਲ (25) ਵਜੋਂ ਹੋਈ ਹੈ ਅਤੇ ਦੋਵੇਂ ਬਿਹਾਰ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਕ ਇਸ ਘਟਨਾ ਦਾ ਪਤਾ ਅੱਜ ਸਵੇਰੇ 4 ਵਜੇ ਲੱਗਾ।

ਮ੍ਰਿਤਕ ਮੁਸ਼ਤਾਕ ਦੀ ਪਤਨੀ ਸਬੀਨਾ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਪਤੀ ਅਤੇ ਦਿਓਰ ਨੂੰ ਜਗਾਉਣ ਲਈ ਆਵਾਜ਼ਾਂ ਮਾਰ ਰਹੀ ਸੀ ਤਾਂ ਦੋਵੇਂ ਨਹੀਂ ਉੱਠੇ। ਫਿਰ ਉਨ੍ਹਾਂ ਦੀ ਮੌਤ ਬਾਰੇ ਪਤਾ ਲੱਗਿਆ।

ਮ੍ਰਿਤਕ ਮੁਸ਼ਤਾਕ ਆਪਣੇ ਪਿੱਛੇ ਪਤਨੀ ਅਤੇ 3 ਧੀਆਂ ਛੱਡ ਗਿਆ ਹੈ। ਜੇਕਰ ਉਸਦੇ ਭਰਾ ਦੀ ਗੱਲ ਕੀਤੀ ਜਾਵੇ ਤਾਂ ਦੱਸਿਆ ਜਾ ਰਿਹਾ ਹੈ ਕਿ ਇਸਰਾਫਿਲ ਅਜੇ ਕੁਆਰਾ ਸੀ। ਦੋਵੇਂ ਭਰਾ ਔਰਤਾਂ ਦੇ ਕੱਪੜਿਆਂ ਦੀ ਕਢਾਈ ਕੱਢਣ ਦਾ ਕੰਮ ਕਰਦੇ ਸਨ। ਉਨ੍ਹਾਂ ਦੀ ਮੌਤ ਕਾਰਨ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਥਾਣਾ ਸਿਟੀ ਪੁਲਿਸ ਵੱਲੋਂ ਸ਼ੱਕੀ ਮੌਤ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here