ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

0
1201

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਉਨ੍ਹਾਂ ਨੇ ਸੀਬੀਆਈ ਤੋਂ ਬੇਅਦਬੀ ਮਾਮਲੇ ਨੂੰ ਵਾਪਸ ਲੈਣ ਦੇ ਮਤੇ ਨੂੰ ਚੁਣੌਤੀ ਦਿੱਤੀ ਹੈ। ਇਹ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ। ਡੇਰਾ ਮੁਖੀ ਇਸ ਸਮੇਂ ਕਈ ਗੰਭੀਰ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।ਹਾਲ ਹੀ ਵਿੱਚ ਪੰਜਾਬ ਪੁਲਿਸ ਦੀ ਨਵੀਂ SIT ਨੇ ਡੇਰਾ ਮੁਖੀ ਨੂੰ ਬੇਅਦਬੀ ਦੇ ਸਾਰੇ ਮਾਮਲਿਆਂ ਦਾ ਮਾਸਟਰਮਾਈਂਡ ਦੱਸਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਿੱਖ ਆਗੂਆਂ ਨੂੰ 467 ਪੰਨਿਆਂ ਦੀ ਰਿਪੋਰਟ ਸੌਂਪੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਮ ਰਹੀਮ ਦੀ ਐਮਐਸਜੀ ਫਿਲਮ ਰਿਲੀਜ਼ ਨਾ ਹੋਈ ਤਾਂ ਬਦਲਾ ਲੈਣ ਦੀ ਪੂਰੀ ਸਾਜ਼ਿਸ਼ ਰਚੀ ਗਈ।ਸਾਲ 2015 ਵਿੱਚ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆਏ ਸਨ। ਜਿਸ ਦੀ ਜਾਂਚ ਲਈ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਸੀ। ਇਸ ਤੋਂ ਬਾਅਦ ਜਾਂਚ ਸੀਬੀਆਈ ਕੋਲ ਗਈ। ਬਾਅਦ ਵਿੱਚ ਜਦੋਂ ਸਰਕਾਰ ਬਦਲੀ ਤਾਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਗਈ।

LEAVE A REPLY

Please enter your comment!
Please enter your name here