ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਇਲਾਕੇ ਅਧੀਨ ਪੈਂਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪਤੀ, ਪਤਨੀ ਅਤੇ ਭਰਜਾਈ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ ਥਾਣਾ ਹਰੀਕੇ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਗ ਦੇ ਨਿਵਾਸੀ ਇਕਬਾਲ ਸਿੰਘ, ਉਸ ਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਹੈ। ਤਿੰਨਾਂ ਦੀਆਂ ਲਾਸ਼ਾਂ ਵੱਖਰੇ-ਵੱਖਰੇ ਕਮਰਿਆਂ ਚੋਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੇ ਮੂੰਹ ਤੇ ਟੇਪਾਂ ਲਾਈਆਂ ਗਈਆਂ ਸਨ। ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਦੱਸੀ ਜਾ ਰਹੀ ਹੈ।
ਇਸ ਦੀ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਇਕਬਾਲ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵਿਆਹੁਤਾ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੰਮਕਾਜ ਲਈ ਲੰਬੇ ਸਮੇਂ ਤੋਂ ਘਰ ਚ ਰੱਖਿਆ ਇੱਕ ਪਰਵਾਸੀ ਮੁਲਾਜ਼ਮ ਕਤਲ ਤੋਂ ਬਾਅਦ ਫ਼ਰਾਰ ਹੋ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।