ਮੁੱਲਾਂਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਸਾਈਕਲ ਸਵਾਰ ਲਈ ਸਵਿਫਟ ਕਾਰ ਕਾਲ ਬਣ ਕੇ ਆਈ ਤੇ ਜਿਸ ਨਾਲ ਸਾਈਕਲ ਸਵਾਰ ਨੌਜਵਾਨ ਦੀ ਮੌ.ਤ ਹੋ ਗਈ।
ਹਾਦਸਾ ਮੁੱਲਾਂਪੁਰ ਸ਼ਹਿਰ ਦੇ ਰਾਏਕੋਟ ਰੋਡ ‘ਤੇ ਵਾਪਰਿਆ ਹੈ। ਕਾਰ ਤੇ ਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਤੇ ਸਾਈਕਲ ਸਵਾਰ ਵਿਅਕਤੀ ਦੀ ਇਸ ਹਾਦਸੇ ਵਿਚ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਰਾਮ ਪੁੱਤਰ ਰਾਮ ਲਾਲ ਵਜੋਂ ਹੋਈ ਹੈ। ਅਸ਼ੋਕ ਜੋ ਕਿ ਸਾਈਕਲ ‘ਤੇ ਆ ਰਿਹਾ ਸੀ ਕਿ ਤੇਜ਼ ਰਫਤਾਰ ਕਾਰ ਨਾਲ ਉਸ ਦੀ ਟੱਕਰ ਹੋ ਗਈ ਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸਾਈਕਲ ਸਵਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਗਈ ਪਰ ਟੱਕਰ ਕਾਫੀ ਭਿਆਨਕ ਸੀ ।
ਹਾਲਾਂਕਿ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਗੱਡੀ ਚਾਲਕ ਫਰਾਰ ਹੋ ਗਏ ਹਨ। ਹੁਣ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।