ਲੁਧਿਆਣਾ ‘ਚ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ਕੋਲ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਨੂੰ ਟੱਕਰ ਮਾਰੀ ਤੇ ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ 2 ਗੱਡੀਆਂ ਆਪਸ ਵਿਚ ਰੇਸ ਲਗਾ ਰਹੀਆਂ ਸਨ ਜਿਨ੍ਹਾਂ ਵਿਚੋਂ ਇੱਕ ਗੱਡੀ ਨੇ 2 ਬੰਦਿਆਂ ਨੂੰ ਹੀ ਕੁਚਲ ਦਿੱਤਾ।ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਨੂੰ ਤੇਜ਼ ਰਫਤਾਰ ਗੱਡੀ ਨੇ ਦਰੜ ਦਿੱਤਾ, ਜਿਸ ਵਿਚ 2 ਲੋਕਾਂ ਦੀ ਜਾਨ ਚਲੀ ਗਈ।
ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਬਾਕੀ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।