ਤੇਜ਼ ਰਫ਼ਤਾਰ ਕਾਰ ਨੇ 6 ਵਾਹਨਾਂ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌਤ

0
78

ਮੁੰਬਈ ‘ਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਦੇ ਬਾਂਦਰਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ 6 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰਿਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮੁੰਬਈ ਜ਼ੋਨ 9 ਦੇ ਡੀਸੀਪੀ ਕ੍ਰਿਸ਼ਨਕਾਂਤ ਉਪਾਧਿਆਏ ਨੇ ਦੱਸਿਆ ਕਿ ਰਾਤ ਕਰੀਬ 10.15 ਵਜੇ ਤੇਜ਼ ਰਫ਼ਤਾਰ ਕਾਰ ਵਰਲੀ ਤੋਂ ਬਾਂਦਰਾ ਵੱਲ ਆ ਰਹੀ ਸੀ। ਸੀ ਲਿੰਕ ‘ਤੇ ਟੋਲ ਪਲਾਜ਼ਾ ਤੋਂ 100 ਮੀਟਰ ਪਹਿਲਾਂ ਉਹ ਇਨ੍ਹਾਂ ਵਾਹਨਾਂ ਨਾਲ ਟਕਰਾ ਗਈ। ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਤੇਜ਼ ਰਫਤਾਰ ਕਾਰ ਦੇ ਡਰਾਈਵਰ ਨੇ ਸੀ ਲਿੰਕ ‘ਤੇ ਇਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਫੜੇ ਜਾਣ ਤੋਂ ਬਚਣ ਲਈ ਕਾਰ ਦੀ ਸਪੀਡ ਵਧਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 6 ਕਾਰਾਂ ਆਪਸ ‘ਚ ਟਕਰਾ ਗਈਆਂ।ਮੁੰਬਈ ਪੁਲਸ ਨੇ ਦੱਸਿਆ ਕਿ ਹਾਦਸੇ ‘ਚ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ। ਉਸ ਦੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here