ਅੱਜ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲਣ ਜਾ ਰਿਹਾ ਹੈ। ਦਰੋਪਦੀ ਮੁਰਮੂ ਅੱਜ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਪਾਰਲੀਮੈਂਟ ਦੇ ਸੈਂਟਰਲ ਹਾਲ ਵਿਚ ਹੋਵੇਗਾ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦਰੋਪਦੀ ਮੁਰਮੂ ਨੂੰ ਸੈਂਟਰਲ ਹਾਲ ਵਿਚ ਲੈ ਕੇ ਆਉਣਗੇ। ਫਿਰ ਸੁਪਰੀਮ ਕੋਰਟ ਦੇ ਚੀਫ ਜਸਟਿਸ ਐਨ ਵੀ ਰਮੰਨਾ ਉਹਨਾਂ ਨੂੰ ਸਹੁੰ ਚੁਕਾਉਣਗੇ।