ਭਾਰਤ ਦੇ ਰਾਸ਼ਟਰਪਤੀ ਚੁਣੇ ਗਏ ਦਰੋਪਦੀ ਮੁਰਮੂ ਅੱਜ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਚੀਫ ਜਸਟਿਸ ਐਨ ਵੀ ਰਮੰਨਾ ਨੇ ਉਨ੍ਹਾਂ ਨੂੰ ਸਹੁੰ ਚੁਕਾਈ ।
ਸਹੁੰ ਚੁੱਕ ਸਮਾਗਮ ਪਾਰਲੀਮੈਂਟ ਦੇ ਸੈਂਟਰਲ ਹਾਲ ਵਿਚ ਹੋ ਰਿਹਾ ਹੈ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਆਦਿ ਮੌਜੂਦ ਹਨ। ਸਹੁੰ ਚੁੱਕਣ ਤੋਂ ਬਾਅਦ ਉਹ ਦੇਸ਼ ਦੇ ਨਵੇਂ ਰਾਸ਼ਟਤਪਤੀ ਵਜੋਂ ਦੇਸ਼ ਨੂੰ ਸੰਬੋਧਨ ਕਰ ਰਹੇ ਹਨ।