ਦੇਸ਼ ਅੰਦਰ ਦਹਿਸ਼ਤਗਰਦਾਂ ਵਲੋਂ ਲਗਾਤਾਰ ਹਮਲਿਆਂ ਦੇ ਮਾਮਲੇ ਵਧ ਰਹੇ ਹਨ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਐਤਵਾਰ ਨੂੰ ਇੱਕ ਸਾਬਕਾ SSP ਦੀ ਦਹਿਸ਼ਤਗਰਦਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੁਹੰਮਦ ਸ਼ਫੀ ਨੂੰ ਅੱਜ ਤੜਕੇ ਇੱਕ ਮਸਜਿਦ ਦੇ ਅੰਦਰ ਗੋਲੀ ਮਾਰ ਦਿੱਤੀ ਗਈ।
ਕਸ਼ਮੀਰ ਜ਼ੋਨ ਪੁਲਸ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਦਹਿਸ਼ਤਗਰਦਾਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁਲਾ ‘ਚ ਸੇਵਾਮੁਕਤ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ‘ਤੇ ਉਸ ਸਮੇਂ ਗੋਲੀ ਚਲਾ ਦਿੱਤੀ, ਜਦੋਂ ਉਹ ਮਸਜਿਦ ‘ਚ ਨਮਾਜ਼ ਅਦਾ ਕਰ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।