ਦਿੱਲੀ ‘ਚ ਅਗਲੇ ਪੰਜ ਦਿਨ ਬੰਦ ਰਹਿਣਗੇ ਸਕੂਲ

0
142

ਠੰਡ ਦਾ ਕਹਿਰ ਜਾਰੀ ਹੈ। ਲਗਾਤਾਰ ਠੰਡ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਵਧਦੀ ਠੰਡ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਦਿੱਲੀ ਵਿੱਚ ਅਗਲੇ ਪੰਜ ਦਿਨ ਸਕੂਲ ਬੰਦ ਰਹਿਣਗੇ। ਸਰਦੀਆਂ ਕਾਰਨ ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨ ਬੰਦ ਰਹਿਣਗੇ।

ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਦਿੱਤੀ ਗਈ ਹੈ। ਯਾਨੀ ਕਿ ਸੋਮਵਾਰ 8 ਜਨਵਰੀ ਤੋਂ ਲੈ ਕੇ 12 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦੇਰ ਰਾਤ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਸੀ।

ਦਰਅਸਲ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਅਤੇ ਧੁੰਦ ਦੇ ਮੱਦੇਨਜ਼ਰ 6 ਜਨਵਰੀ ਨੂੰ ‘ਆਪ’ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੀਆਂ ਛੁੱਟੀਆਂ ਵਧਾ ਕੇ 10 ਦਸੰਬਰ ਕਰ ਦਿੱਤੀਆਂ ਸਨ । ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਸਕੂਲ 10 ਜਨਵਰੀ ਤੱਕ ਬੰਦ ਰਹਿਣਗੇ ਪਰ ਦਿੱਲੀ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਇੱਕ ਘੰਟੇ ਵਿੱਚ ਵਾਪਸ ਲੈ ਲਿਆ ਗਿਆ।

ਇਸ ਸਬੰਧੀ ਸਿੱਖਿਆ ਡਾਇਰੈਕਟੋਰੇਟ ਨੇ ਆਪਣੇ ਨਵੇਂ ਸਰਕੂਲਰ ਵਿੱਚ ਕਿਹਾ ਹੈ ਕਿ ਸ਼ਨੀਵਾਰ ਨੂੰ ਗਲਤੀ ਨਾਲ ਛੁੱਟੀ ਦਾ ਆਦੇਸ਼ ਜਾਰੀ ਹੋ ਗਿਆ ਸੀ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਜਾਂਦਾ ਹੈ । ਜਿਸ ਤੋਂ ਬਾਅਦ ਹੁਣ ਫੈਸਲਾ ਲਿਆ ਗਿਆ ਹੈ ਕਿ 12 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ । ਭਾਰਤੀ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਡਿੱਗ ਕੇ 15.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਹੈ । ਘੱਟੋ-ਘੱਟ ਤਾਪਮਾਨ ਵੀ 8 ਡਿਗਰੀ ਦੇ ਆਸ-ਪਾਸ ਹੈ।

ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਿੱਚ AQI ਵੀ ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਹੋ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। IMD ਮੁਤਾਬਕ 9 ਅਤੇ 10 ਜਨਵਰੀ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਪਹਿਲੂਆਂ ਨੂੰ ਮੁੱਖ ਰੱਖਦਿਆਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ।

LEAVE A REPLY

Please enter your comment!
Please enter your name here