ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ

0
67

ਦਿੱਲੀ ਵਿੱਚ ਐਮਸੀਡੀ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਹੰਗਾਮੇ ਕਾਰਨ ਤਿੰਨ ਘੰਟੇ ਬਾਅਦ ਵੀ ਸ਼ੁਰੂ ਨਹੀਂ ਹੋ ਸਕੀ। ਨਤੀਜੇ ਵਜੋਂ ਸਦਨ ਨੂੰ ਅਗਲੇ ਨੋਟੀਫਿਕੇਸ਼ਨ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਹੰਗਾਮੇ ਕਾਰਨ ਅੱਜ ਮੇਅਰ ਦੀ ਚੋਣ ਨਹੀਂ ਹੋ ਸਕੀ। ਇਸ ਲਈ ਜਲਦ ਹੀ ਅਗਲੀ ਤਾਰੀਖ ਦਾ ਐਲਾਨ ਕੀਤਾ ਜਾਵੇਗਾ।ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਣਾ ਸੀ। ਪ੍ਰੀਜ਼ਾਈਡਿੰਗ ਅਫ਼ਸਰ ਨੇ ਸਭ ਤੋਂ ਪਹਿਲਾਂ ਨਾਮਜ਼ਦ ਮੈਂਬਰਾਂ ਨੂੰ ਸਹੁੰ ਚੁਕਾਉਣੀ ਸ਼ੁਰੂ ਕੀਤੀ। ਆਮ ਆਦਮੀ ਪਾਰਟੀ (ਆਪ) ਦੇ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

‘ਆਪ’ ਦੇ ਇਸ ਵਿਰੋਧ ਦਾ ਭਾਜਪਾ ਕਾਰਪੋਰੇਟਰਾਂ ਵੱਲੋਂ ਵਿਰੋਧ ਕੀਤਾ ਗਿਆ। ਦੋਵਾਂ ਧੀਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੱਥੋਪਾਈ ਹੋ ਗਈ। ‘ਆਪ’ ਦੇ ਕਾਰਪੋਰੇਟਰ ਪ੍ਰਧਾਨਗੀ ਅਧਿਕਾਰੀ ਦੀ ਸੀਟ ‘ਤੇ ਚੜ੍ਹ ਗਏ। ਇਸ ਦੌਰਾਨ ਕੁਝ ਕੌਂਸਲਰ ਕੁਰਸੀ ਚੁੱਕ ਕੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਅਤੇ ਭਾਜਪਾ ਦੀ ਰੇਖਾ ਗੁਪਤਾ ਵਿਚਾਲੇ ਮੁਕਾਬਲਾ ਹੈ। ਦੂਜੇ ਪਾਸੇ ਡਿਪਟੀ ਮੇਅਰ ਲਈ ‘ਆਪ’ ਵੱਲੋਂ ਅੱਲੇ ਮੁਹੰਮਦ ਇਕਬਾਲ ਅਤੇ ਭਾਜਪਾ ਵੱਲੋਂ ਕਮਲ ਬਾਗਦੀ ਮੈਦਾਨ ਵਿੱਚ ਹਨ।

LEAVE A REPLY

Please enter your comment!
Please enter your name here