ਦਿੱਲੀ ‘ਚ ਹਵਾ ਦੀ ਗੁਣਵੱਤਾ ਨਾਜ਼ੁਕ ਯਾਨੀ ਸਭ ਤੋਂ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਅੱਜ ਸੋਮਵਾਰ (6 ਨਵੰਬਰ) ਨੂੰ ਦਿੱਲੀ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 470 ਦਰਜ ਕੀਤਾ ਗਿਆ। ਇਹ ਵਿਸ਼ਵ ਸਿਹਤ ਸੰਗਠਨ (WHO) ਦੀ ਪ੍ਰਦੂਸ਼ਣ ਸੀਮਾ ਤੋਂ 20 ਗੁਣਾ ਜ਼ਿਆਦਾ ਹੈ।
WHO ਦੇ ਅਨੁਸਾਰ AQI 0 ਤੋਂ 50 ਵਿਚਕਾਰ ਸੁਰੱਖਿਅਤ ਮੰਨਿਆ ਜਾਂਦਾ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਅੱਜ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਬੈਠਕ ‘ਚ ਖਰਾਬ ਹਵਾ ਦੀ ਗੁਣਵੱਤਾ ਅਤੇ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਚੌਥੇ ਪੜਾਅ (GRAP-IV) ਦਾ ਸਖਤੀ ਨਾਲ ਪਾਲਣ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਦੂਸ਼ਣ ਦੀ ਕੋਈ ਸੀਮਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖਰਾਬ ਹਵਾ ਹਰਿਆਣਾ ਵਿੱਚ ਵੀ ਪ੍ਰਦੂਸ਼ਣ ਫੈਲਾਅ ਰਹੀ ਹੈ।